DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਓ ਐੱਸ ਡੀ ਨੇ ਸਬ-ਡਿਵੀਜ਼ਨਲ ਹਸਪਤਾਲ ਦਾ ਦੌਰਾ ਕੀਤਾ

ਡਾਕਟਰਾਂ ਅਤੇ ਸਟਾਫ਼ ਨਾਲ ਵੀ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਹਸਪਤਾਲ ਦੇ ਦੌਰੇ ਮੌਕੇ ਓ ਐੱਸ ਡੀ ਸੁਖਵੀਰ ਸਿੰਘ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ।
Advertisement

ਧੂਰੀ (ਪਵਨ ਕੁਮਾਰ ਵਰਮਾ/ਬੀਰਬਲ ਰਿਸ਼ੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਓ ਐੱਸ ਡੀ ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਵਿੱਚ ਨਵੇਂ ਬਣੇ ਸਬ-ਡਿਵੀਜ਼ਨਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਓ ਐੱਸ ਡੀ ਸੁਖਵੀਰ ਸਿੰਘ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਡਾਕਟਰਾਂ ਅਤੇ ਸਟਾਫ਼ ਨਾਲ ਵੀ ਮੁਲਾਕਾਤ ਕਰ ਕੇ ਹਸਪਤਾਲ ਵਿੱਚ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਖੇਤਰ ਪੰਜਾਬ ਸਰਕਾਰ ਦੀਆਂ ਸਭ ਤੋਂ ਪਹਿਲੀਆਂ ਤਰਜੀਹਾਂ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਆਧੁਨਿਕ ਸਹੂਲਤਾਂ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਮਰੀਜ਼ਾਂ ਨੂੰ ਇਲਾਜ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਓ ਐੱਸ ਡੀ ਸੁਖਵੀਰ ਸਿੰਘ ਨੇ ਹਸਪਤਾਲ ਵਿੱਚ ਸਰਬ ਭਾਰਤੀ ਸੇਵਾ ਸਮਿਤੀ ਵੱਲੋਂ ਚਲਾਏ ਜਾ ਰਹੇ ਲੰਗਰ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਾਰੇਸ਼ ਸਿੰਗਲਾ, ਰਣਜੋਧ ਸਿੰਘ, ਪ੍ਰਧਾਨ ਰਾਕੇਸ਼ ਕੁਮਾਰ ਗਰਗ, ਪਿਆਰਾ ਚੰਦ, ਕਮਲਜੀਤ ਸਿੰਘ, ਸੁਖਵਿੰਦਰ ਕਾਂਝਲਾ, ਹਰਪ੍ਰੀਤ ਸਿੰਘ ਢਿੱਲੋਂ, ਸ਼ਿਵ ਕੁਮਾਰ ਅਤੇ ਐਡਵੋਕੇਟ ਹੈਪੀ ਗਰਗ ਸਮੇਤ ਹੋਰ ਮੋਹਤਬਰ ਹਾਜ਼ਰ ਸਨ।

Advertisement

Advertisement
Advertisement
×