DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest against pollution: ਉਲੰਘਣਾ ਕਰਨ ਵਾਲੇ ਵਾਹਨ ਖ਼ਿਲਾਫ਼ ਕਾਰਵਾਈ ਨਾ ਕਰਨ ਤੋਂ ਰੋਹ

ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀ ਗੱਡੀਆਂ ਛੱਡ ਕੇ ਰਫੂਚੱਕਰ; ਲੋਕਾਂ ਵੱਲੋਂ ਸ਼ੇਰਪੁਰ-ਧੂਰੀ ਮਾਰਗ ਜਾਮ

  • fb
  • twitter
  • whatsapp
  • whatsapp
featured-img featured-img
ਜਹਾਂਗੀਰ ਫੈਕਟਰੀ ਅੱਗੇ ਰਹੇ ਪ੍ਰਦੂਸ਼ਨ ਵਿਭਾਗ ਦੇ ਐਕਸੀਅਨ ਨੂੰ ਸਵਾਲ ਕਰਦੇ ਹੋਏ ਪ੍ਰਦਰਸ਼ਨਕਾਰੀ।
Advertisement

ਹਾਰਪ ਕੈਮੀਕਲਜ਼ ਪ੍ਰਾਈਵੇਟ ਲਿਮਟਿਡ ਫੈਕਟਰੀ ਜਹਾਂਗੀਰ ਵੱਲੋਂ ਫੈਲਾਏ ਜਾ ਰਹੇ ਹਵਾ, ਪਾਣੀ ਅਤੇ ਧਰਤੀ ਦੇ ਪ੍ਰਦੂਸ਼ਣ ਵਿਰੁੱਧ ਇਲਾਕੇ ਦੇ ਲੋਕਾਂ ਦਾ ਗੁੱਸਾ ਉਸ ਸਮੇਂ ਸਿਖ਼ਰ ’ਤੇ ਪਹੁੰਚ ਗਿਆ, ਜਦੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀਆਂ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰਾਖ ਦੇ ਭਰੇ ਟਿੱਪਰ ਖ਼ਿਲਾਫ਼ ਬਣਦੀ ਕਾਰਵਾਈ ਕਰਨ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਭੜਕੇ ਲੋਕਾਂ ਨੇ ਸ਼ੇਰਪੁਰ-ਧੂਰੀ ਮੁੱਖ ਮਾਰਗ ’ਤੇ ਧਰਨਾ ਲਾ ਕੇ ਲਗਪਗ ਸੱਤ ਘੰਟੇ ਸੜਕ ਜਾਮ ਰੱਖੀ। ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਅੱਗੇ ਪਿਛਲੇ ਸਵਾ ਮਹੀਨੇ ਤੋਂ ਲਗਾਤਾਰ ਪੱਕਾ ਧਰਨਾ ਚੱਲ ਰਿਹਾ ਹੈ। ਅੱਜ ਜਦੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਤਾਂ ਜਨਤਕ ਸਵਾਲਾਂ ਵਿੱਚ ਘਿਰ ਜਾਣ ਕਾਰਨ ਅਧਿਕਾਰੀ ਆਪਣੀਆਂ ਗੱਡੀਆਂ ਉੱਥੇ ਹੀ ਛੱਡ ਕੇ ਮੌਕੇ ਤੋਂ ਰਫੂਚੱਕਰ ਹੋ ਗਏ। ਇਸ ਨਾਲ ਪ੍ਰਦਰਸ਼ਨਕਾਰੀਆਂ ਦਾ ਰੋਹ ਹੋਰ ਵਧ ਗਿਆ। ਲੋਕ ਆਗੂਆਂ ਨੇ ਸਵਾਲ ਕੀਤਾ ਕਿ ਵਿਭਾਗ ਵੱਲੋਂ ਹੁਣ ਤੱਕ ਫੈਕਟਰੀ ਨੂੰ ਕੋਈ ਨੋਟਿਸ ਕਿਉਂ ਨਹੀਂ ਕੱਢਿਆ ਗਿਆ। ਬਾਅਦ ਵਿੱਚ ਮੌਕੇ ’ਤੇ ਪਹੁੰਚੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰੋਹਿਤ ਸਿੰਗਲਾ ਨੇ ਜਨਤਕ ਤੌਰ ’ਤੇ ਮੰਨਿਆ ਕਿ ਟਿੱਪਰਾਂ ਵਿੱਚੋਂ ਪਾਣੀ ਨਿਕਲਣਾ ਜ਼ੈੱਡ ਐੱਲ ਡੀ (ਜ਼ੀਰੋ ਲੀਕੁਡ ਡਿਸਚਾਰਜ) ਦੀ ਸਿੱਧੀ ਉਲੰਘਣਾ ਹੈ ਅਤੇ ਇਸ ਤਹਿਤ ਦੋਸ਼ੀ ਪਾਏ ਜਾਣ ’ਤੇ ਫੈਕਟਰੀ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਵਾਹਨ ਖ਼ਿਲਾਫ਼ ਕਾਰਵਾਈ ਉੱਚ ਅਧਿਕਾਰੀਆਂ ਦੇ ਖੇਤਰ ਦਾ ਮਾਮਲਾ ਹੈ। ਇਸ ਮੌਕੇ ਪਹੁੰਚੇ ਕਿਸਾਨ ਆਗੂ ਭਾਨਾ ਸਿੱਧੂ ਨੇ ਮੁੱਖ ਮੰਤਰੀ ਦੇ ਆਪਣੇ ਗੜ੍ਹ ਵਿੱਚ ਲੋਕਾਂ ਦੀ ਸਾਰ ਨਾ ਲਏ ਜਾਣ ’ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ।

Advertisement

Advertisement
Advertisement
×