ਟਰਾਂਸਫਾਰਮਰ ਅਤੇ ਕੇਬਲਾਂ ਚੋਰੀ ਹੋਣ ਖ਼ਿਲਾਫ਼ ਰੋਹ ਭਖਿਆ
ਸੰਦੌੜ ਇਲਾਕੇੇ ਦੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਖੇਤਾਂ ਵਿੱਚੋਂ ਟਰਾਂਸਫਾਰਮਰ ਅਤੇ ਕੇਬਲ ਤਾਰਾਂ ਚੋਰੀ ਹੋ ਰਹੀਆਂ ਹਨ। ਪੁਲੀਸ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋਏ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ...
ਸੰਦੌੜ ਇਲਾਕੇੇ ਦੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਖੇਤਾਂ ਵਿੱਚੋਂ ਟਰਾਂਸਫਾਰਮਰ ਅਤੇ ਕੇਬਲ ਤਾਰਾਂ ਚੋਰੀ ਹੋ ਰਹੀਆਂ ਹਨ। ਪੁਲੀਸ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋਏ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਸੰਦੌੜ ਥਾਣਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਸੀ। ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। ਥਾਣਾ ਸੰਦੌੜ ਦੇ ਮੁਖੀ ਗਗਨਦੀਪ ਸਿੰਘ ਛੁੁੱਟੀ ਦੇ ਛੁੱਟੀ ’ਤੇ ਹੋਣ ਕਾਰਨ ਡੀ ਐੱਸ ਪੀ ਮਾਲੇਰਕੋਟਲਾ ਨੇ ਕਿਸਾਨਾਂ ਨੂੰ ਜਲਦੀ ਚੋਰ ਫੜਨ ਅਤੇ ਰਾਤ ਨੂੰ ਪੁਲੀਸ ਦੀ ਗਸ਼ਤ ਵਧਾਉਣ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ। ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਰੀਬ ਇਕ ਮਹੀਨੇ ਤੋਂ ਥਾਣਾ ਸੰਦੌੜ ਅਧੀਨ ਪੈਂਦੇ ਪਿੰਡਾਂ ਸ਼ੇਰਗੜ੍ਹ ਚੀਮਾ, ਮਾਣਕੀ, ਭੂਦਨ, ਕੁਠਾਲਾ, ਹਥਨ, ਬੁੱਕਣਵਾਲ ਆਦਿ ਪਿੰਡਾਂ ਅੰਦਰ ਕਿਸਾਨਾਂ ਦੀਆਂ ਮੋਟਰਾਂ ਤੋਂ ਸੈਂਕੜੇ ਦੀ ਗਿਣਤੀ ਵਿੱਚ ਟਰਾਂਸਫਾਰਮਰ ਅਤੇ ਕੇਬਲ ਤਾਰਾਂ ਚੋਰੀ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਇਕ ਵੀ ਚੋਰ ਪੁਲੀਸ ਦੇ ਹੱਥ ਨਹੀਂ ਲੱਗਾ ਹੈ। ਉਨ੍ਹਾਂ ਕਿਹਾ ਕਿ ਜੇ ਚੋਰੀਆਂ ਨਾ ਰੁਕੀਆਂ ਤਾਂ ਪੁਲੀਸ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਕਿਸਾਨ ਆਗੂ ਚਰਨਜੀਤ ਸਿੰਘ ਹਥਨ, ਜਗਤਾਰ ਸਿੰਘ ਸਰੌਦ, ਰਛਪਾਲ ਸਿੰਘ ਫਰੀਦਪੁਰ, ਸਵਰਨਜੀਤ ਸਿੰਘ ਦੁਲਮਾਂ, ਨਛੱਤਰ ਸਿੰਘ ਝਨੇਰ, ਚਮਕੌਰ ਸਿੰਘ, ਜਰਨੈਲ ਸਿੰਘ ਭੈਣੀ ਕਲਾਂ ਆਦਿ ਹਾਜ਼ਰ ਸਨ। ਥਾਣਾ ਸੰਦੌੜ ਦੇ ਡਿਊਟੀ ਅਫਸਰ ਅਮਰੀਕ ਸਿੰਘ ਨੇ ਕਿਹਾ ਕਿ ਚੋਰਾਂ ਦੀ ਪੈੜ ਨੱਪਣ ਲਈ ਪੁਲੀਸ ਸਰਗਰਮ ਹੈ ਅਤੇ ਰਾਤ ਵੇਲੇ ਪੁਲੀਸ ਦੀ ਗਸ਼ਤ ਤੇਜ਼ ਕੀਤੀ ਜਾਵੇਗੀ।

