DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Outsource ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਹੋਈ ਮੀਟਿੰਗ

ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ’ਤੇ ਕਰਨ ਦੇ ਹਰਪਾਲ ਸਿੰਘ ਚੀਮਾ ਵੱਲੋਂ ਆਦੇਸ਼

  • fb
  • twitter
  • whatsapp
  • whatsapp
Advertisement

ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ‘ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ’ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਬਿੰਦਰ ਸਿੰਘ ਲਹਿਰਾ ਆਦਿ ਆਗੂਆਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਕੀਤੀ ਗਈ। ਜਿਸ ਵਿੱਚ ਸੀਵਰੇਜ ਬੋਰਡ ਦੇ ਇੰਜੀਨੀਅਰ-ਇਨ-ਚੀਫ਼-ਕਮ-ਟੈਕਨੀਕਲ ਐਡਵਾਈਜ਼ਰ ਅਸ਼ਵਨੀ ਕੁਮਾਰ, ਇੰਜੀਨੀਅਰ ਸਰਬਜੀਤ ਸਿੰਘ ਚੀਫ਼ ਇੰਜੀਨੀਅਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਆਗੂਆਂ ਵੱਲੋਂ ਪਿਛਲੀਆਂ ਮੀਟਿੰਗਾਂ ਵਾਂਗ ਮੰਗ ਕੀਤੀ ਗਈ ਕਿ ਜਿਵੇਂ ਨਗਰ ਕੌਂਸਲਾਂ, ਪਾਵਰਕਾਮ ਅਤੇ ਟਰਾਂਸਕੋ ਵੱਲੋਂ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਰਾਹੀਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਲਿਆ ਗਿਆ ਹੈ, ਉਸੇ ਤਰ੍ਹਾਂ ਹੀ ਸੀਵਰੇਜ ਬੋਰਡ ਵੱਲੋਂ ਸਾਡੇ 2500 ਦੇ ਕਰੀਬ ਫੀਲਡ ਅਤੇ ਦਫ਼ਤਰੀ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ’ਤੇ ਕੀਤਾ ਜਾਵੇ।

Advertisement

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜਿੰਨੇ ਵੀ ਸਥਾਨਕ ਸਰਕਾਰਾਂ ਵਿਭਾਗ ਦੇ ਅੰਦਰ ਸੀਵਰੇਜ ਬੋਰਡ ਵਿੱਚ ਆਊਟਸੋਰਸ ਮੁਲਾਜ਼ਮ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ‘ਦਿ ਬੋਰਡ ਆਫ਼ ਡਾਇਰੈਕਟਰਜ਼’ ਦੀ ਮੀਟਿੰਗ ਵਿੱਚ ਪ੍ਰਸਤਾਵ ਪਾਸ ਕਰਕੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕੀਤਾ ਜਾਵੇ।

Advertisement

ਇਸ ਮੌਕੇ ਪਾਵਰਕਾਮ ਐਂਡ ਟਰਾਂਸਕੋ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਆਦਿ ਆਗੂ ਹਾਜ਼ਰ ਸਨ।

Advertisement
×