DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਊਟਸੋਰਸ ਮੁਲਾਜ਼ਮ ਹੁਣ ਵਿਭਾਗ ਦੇ ਠੇਕੇ ’ਤੇ ਆਉਣਗੇ

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠਲੇ ਵਫ਼ਦ ਨੇ ਚੰਡੀਗੜ੍ਹ ਸਕੱਤਰੇਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਿੱਤ ਮੰਤਰੀ ਨੇ ਬੋਰਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ...

  • fb
  • twitter
  • whatsapp
  • whatsapp
featured-img featured-img
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਦੇ ਹੋਏ ਆਊਟਸੋਰਸ ਮੁਲਾਜ਼ਮ।
Advertisement

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠਲੇ ਵਫ਼ਦ ਨੇ ਚੰਡੀਗੜ੍ਹ ਸਕੱਤਰੇਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਵਿੱਤ ਮੰਤਰੀ ਨੇ ਬੋਰਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੁੱਚੇ ਆਊਟਸੋਰਸ ਕਾਮਿਆਂ ਦਾ ਡੇਟਾ ਸੱਤ ਦਿਨਾਂ ਵਿੱਚ ਤਿਆਰ ਕਰ ਕੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੂੰ ਭੇਜਿਆ ਜਾਵੇ। ਇਸ ਨਾਲ ਕਾਮਿਆਂ ਨੂੰ ਬੋਰਡ ਦੇ ਸਿੱਧੇ ਕੰਟਰੈਕਟ ਉੱਤੇ ਲਿਆਉਣ ਦਾ ਰਾਹ ਪੱਧਰਾ ਹੋਵੇਗਾ। ਆਗੂਆਂ ਨੇ ਦੱਸਿਆ ਕਿ ਕਮੇਟੀ ਬਣਨ ਦੇ ਬਾਵਜੂਦ ਫੀਲਡ ਅਧਿਕਾਰੀਆਂ ਨੇ ਅਜੇ ਤੱਕ ਮੁਲਾਜ਼ਮਾਂ ਦਾ ਵੇਰਵਾ ਨਹੀਂ ਭੇਜਿਆ, ਜਿਸ ਕਰਕੇ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ’ਤੇ ਆਈ ਏ ਐੱਸ ਅਧਿਕਾਰੀ ਦੀਪਤੀ ਉੱਪਲ ਅਤੇ ਮੈਨੇਜਰ ਲਤਾ ਚੌਹਾਨ ਦੀ ਮੌਜੂਦਗੀ ਵਿੱਚ ਬੋਰਡ ਦੇ ਸੀ ਈ ਓ ਨੇ ਮਿੱਥੇ ਸਮੇਂ ਅੰਦਰ ਇਹ ਕੰਮ ਮੁਕੰਮਲ ਕਰਨ ਦਾ ਭਰੋਸਾ ਦਿੱਤਾ। ਯੂਨੀਅਨ ਨੇ ਕਿਹਾ ਕਿ ਜੇ ਹਫ਼ਤੇ ਵਿੱਚ ਡੇਟਾ ਨਾ ਭੇਜਿਆ ਗਿਆ ਤਾਂ ਫੀਲਡ ਦਫ਼ਤਰਾਂ ਅੱਗੇ ਹੜਤਾਲ ਕਰਕੇ ਧਰਨੇ ਦਿੱਤੇ ਜਾਣਗੇ। ਇਸ ਮੌਕੇ ਗਗਨਦੀਪ ਸਿੰਘ ਕਣਕਵਾਲ, ਗੁਰਵਿੰਦਰ ਸਿੰਘ ਲਹਿਰਾ, ਗਗਨਦੀਪ ਸ਼ਰਮਾ ਤੇ ਸੰਜੀਵ ਕੁਮਾਰ ਸਣੇ ਹੋਰ ਹਾਜ਼ਰ ਸਨ।

Advertisement

Advertisement
Advertisement
×