DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਊਟਸੋਰਸ ਕਾਮਿਆਂ ਦੀ ਹੜਤਾਲ ਮੁਲਤਵੀ

ਸਰਕਾਰ ਨੇ ਮੰਗਾਂ ਸਬੰਧੀ 30 ਦਿਨ ਦਾ ਸਮਾਂ ਮੰਗਿਆ

  • fb
  • twitter
  • whatsapp
  • whatsapp
Advertisement

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਾਜਪੁਰਾ ਦੀ ਅਹਿਮ ਮੀਟਿੰਗ ਸੰਜੂ ਪ੍ਰਧਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਸ ਦਿਨਾਂ ਤੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠੇ ਹੋਏ ਸਨ। ਆਗੂਆਂ ਨੇ ਕਿਹਾ ਕਿ ਹੜਤਾਲ ਦੇ ਚੱਲਦਿਆਂ ਸਰਕਾਰ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਲਿਖਤੀ ਭਰੋਸਾ ਦਿੱਤਾ ਗਿਆ ਹੈ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਅਤੇ ਮਿਉਂਸਿਪਲ ਕਾਮਿਆਂ ਲਈ ਤਿੰਨ ਸਾਲਾ ਪਾਲਿਸੀ ਬਣਾ ਕੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਲੈਰੀਕਲ ਸਟਾਫ਼ ਲਈ ਪੰਜ ਸਾਲਾ ਪਾਲਿਸੀ ਤਹਿਤ ਆਊਟਸੋਰਸ ਤੋਂ ਕੰਟਰੈਕਟ ’ਤੇ ਲਿਆਂਦਾ ਜਾਵੇਗਾ। ਸਰਕਾਰ ਨੇ ਇਨ੍ਹਾਂ ਮੰਗਾਂ ਸਬੰਧੀ 30 ਦਿਨਾਂ ਦਾ ਸਮਾਂ ਮੰਗਿਆ ਹੈ ਅਤੇ ਇਸ ਮਿਆਦ ਦੌਰਾਨ ਬਣਾਈ ਗਈ ਕਮੇਟੀ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਭਰੋਸੇ ਮਗਰੋਂ ਜਥੇਬੰਦੀ ਵੱਲੋਂ ਫਿਲਹਾਲ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

Advertisement

ਕਿਸਾਨਾਂ ਦਾ ਧਰਨਾ ਮੁਲਤਵੀ

ਸੰਗਰੂਰ (ਗੁਰਦੀਪ ਲਾਲੀ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਆਜ਼ਾਦ ਨੇ ਐੱਸ ਐੱਸ ਪੀ ਸੰਗਰੂਰ ਵੱਲੋਂ ਮਿਲੇ ਭਰੋਸੇ ਮਗਰੋਂ 25 ਮਈ ਨੂੰ ਲਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ। ਸੂਬਾ ਆਗੂਆਂ ਨੇ ਦੱਸਿਆ ਕਿ 19 ਮਈ ਨੂੰ ਮੁੱਖ ਮੰਤਰੀ ਦੇ ਸਤੌਜ ਦੌਰੇ ਦੌਰਾਨ ਸ਼ਾਂਤਮਈ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨਾਲ ਪੁਲੀਸ ਅਧਿਕਾਰੀਆਂ ਨੇ ਕਥਿਤ ਧੱਕਾ-ਮੁੱਕੀ ਕੀਤੀ ਸੀ ਅਤੇ ਉਨ੍ਹਾਂ ਦੇ ਮੋਬਾਈਲ ਖੋਹ ਕੇ ਵੀਡੀਓਜ਼ ਡਿਲੀਟ ਕਰ ਦਿੱਤੀਆਂ ਸਨ। ਇਨ੍ਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਲਈ ਕਿਸਾਨਾਂ ਦੇ ਵਫ਼ਦ ਨੇ ਐੱਸ ਐੱਸ ਪੀ ਡਾ. ਰਵਜੋਤ ਗਰੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਚੋਣ ਡਿਊਟੀ ਦਾ ਹਵਾਲਾ ਦਿੰਦਿਆਂ 7 ਜੂਨ ਤੱਕ ਮਾਮਲੇ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਿੱਥੇ ਸਮੇਂ ਤੱਕ ਕਾਰਵਾਈ ਨਾ ਹੋਈ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement
×