ਲੁੱਡੀ ਤੇ ਮਿਮਿਕਰੀ ’ਚ ਓਵਰਆਲ ਟਰਾਫੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀਤੇ ਦਿਨੀਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿੱਚ ਕਰਵਾਏ ਗਏ ਖੇਤਰੀ ਯੁਵਕ ਮੇਲੇ ਦੌਰਾਨ ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਲੁੱਡੀ ਅਤੇ ਮਿਮਿਕਰੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਟਰਾਫੀ ’ਤੇ ਕਬਜ਼ਾ ਕੀਤਾ। ਕਾਲਜ ਟੀਮ ਨੇ ਸਕਿੱਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।
ਅਕਾਲ ਕਾਲਜ ਕੌਂਸਲ ਦੇ ਮੁੱਖ ਪ੍ਰਬੰਧਕ ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਦੀ ਅਗਵਾਈ ਹੇਠ ਜੇਤੂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਕਾਲਜ ਪ੍ਰਿੰਸਪਲ ਗੀਤਾ ਠਾਕੁਰ ਅਤੇ ਸੱਭਿਆਚਾਰਕ ਡਾਇਰੈਕਟਰ ਮੇਜਰ ਸਿੰਘ ਚੱਠਾ ਨੇ ਦੱਸਿਆ ਕਿ ਹੁਣ ਕਾਲਜ ਦੀਆਂ ਟੀਮਾਂ 20 ਤੋਂ 23 ਨਵੰਬਰ ਨੂੰ ਪਟਿਆਲਾ ਵਿੱਚ ਹੋ ਰਹੇ ਅੰਤਰ ਖੇਤਰੀ ਯੁਵਕ ਮੇਲੇ ਵਿੱਚ ਹਿੱਸਾ ਲੈਣਗੀਆਂ। ਇਸ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ ਅਤੇ ਡਾ. ਜਤਿੰਦਰ ਦੇਵ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਰਮਨਦੀਪ ਕੌਰ, ਪ੍ਰੋ. ਸੋਹਨਦੀਪ ਸਿੰਘ ਜੁਗਨੂੰ, ਪ੍ਰੋ. ਰਣਧੀਰ ਸ਼ਰਮਾ, ਪ੍ਰੋ. ਸੁਖਜੀਤ ਸਿੰਘ ਘੁਮਾਣ, ਪ੍ਰੋ. ਸੁਖਵਿੰਦਰ ਸਿੰਘ ਸੁੱਖੀ ਤੇ ਪ੍ਰੋ. ਸੁਖਵਿੰਦਰ ਸਿੰਘ ਧਨੌਲਾ ਹਾਜ਼ਰ ਸਨ।
