DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਹਿਰ ’ਚ ਪਾੜ ਪੈਣ ਕਾਰਨ ਝੋਨਾ ਤੇ ਹੋਰ ਫਸਲਾਂ ਨੁਕਸਾਨੀਆਂ

ਬੀਰ ਇੰਦਰ ਸਿੰਘ ਬਨਭੋਰੀ ਸੁਨਾਮ ਊਧਮ ਸਿੰਘ ਵਾਲਾ, 19 ਜੂਨ ਨੇੜਲੇ ਪਿੰਡ ਖਡਿਆਲ ਕੋਲੋਂ ਦੀ ਲੰਘਦੀ ਨਹਿਰ ਵਿਚ ਪਾੜ ਪੈਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ। ਪਾਣੀ ਦੀ ਮਾਰ ਨਾਲ ਸੈਂਕੜੇ ਏਕੜ ਝੋਨਾ, ਮੱਕੀ, ਝੋਨੇ ਦੀ ਪਨੀਰੀ, ਹਰਾ ਚਾਰਾ ਅਤੇ...
  • fb
  • twitter
  • whatsapp
  • whatsapp
Advertisement

ਬੀਰ ਇੰਦਰ ਸਿੰਘ ਬਨਭੋਰੀ

ਸੁਨਾਮ ਊਧਮ ਸਿੰਘ ਵਾਲਾ, 19 ਜੂਨ

Advertisement

ਨੇੜਲੇ ਪਿੰਡ ਖਡਿਆਲ ਕੋਲੋਂ ਦੀ ਲੰਘਦੀ ਨਹਿਰ ਵਿਚ ਪਾੜ ਪੈਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ। ਪਾਣੀ ਦੀ ਮਾਰ ਨਾਲ ਸੈਂਕੜੇ ਏਕੜ ਝੋਨਾ, ਮੱਕੀ, ਝੋਨੇ ਦੀ ਪਨੀਰੀ, ਹਰਾ ਚਾਰਾ ਅਤੇ ਸਬਜ਼ੀਆਂ ਦੀ ਫਸਲ ਖਰਾਬ ਹੋ ਗਈ। ਕਿਸਾਨ ਸਤਿਗੁਰ ਸਿੰਘ, ਜਗਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਇਕ ਡੇਢ ਹਫਤੇ ਤੋਂ ਪਿੰਡ ਵਾਸੀਆਂ ਵਲੋਂ ਨਹਿਰ ਟੁੱਟਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ। ਇਸ ਬਾਰੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ ਪਰ ਸਮਾਂ ਰਹਿੰਦੇ ਵਿਭਾਗ ਵੱਲੋਂ ਇਸ ਮਸਲੇ ਨੂੰ ਸੰਜੀਦਗੀ ਨਾਲ ਨਹੀ ਲਿਆ ਗਿਆ ਜਿਸ ਦਾ ਸਿੱਟਾ ਅੱਜ ਕਿਸਾਨਾਂ ਨੂੰ ਭੁਗਤਣਾ ਪਿਆ ਹੈ। ਵੱਡੀ ਗਿਣਤੀ ਕਿਸਾਨਾਂ ਦੀ ਫਸਲ ਪਾਣੀ ਵਿਚ ਡੁੱਬ ਗਈ ਹੈ। ਉਨ੍ਹਾਂ ਕਿਹਾ ਕਿ ਨਹਿਰ ਦੀ ਸਮੇਂ ਸਿਰ ਸਫਾਈ ਨਾ ਹੋਣ ਅਤੇ ਵਿਭਾਗ ਦੇ ਅਮਲੇ ਦੀ ਅਣਗਹਿਲੀ ਦਾ ਖਮਿਆਜ਼ਾ ਗਰੀਬ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਨਹਿਰੀ ਵਿਭਾਗ ਦੇ ਐਸਡੀਓ ਆਰੀਅਨ ਅਨੇਜਾ ਨੇ ਕਿਹਾ ਕਿ ਭਾਵੇਂ ਕੁਝ ਕਿਸਾਨਾਂ ਵਲੋਂ ਇਸ ਮਸਲੇ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਪਰ ਨਹਿਰ ਸੜਕ ਕਿਨਾਰੇ ਲੱਗੇ ਦਰੱਖਤਾਂ ਦੇ ਤਣੇ ਆਦਿ ਫੈਲਣ ਜ਼ਰੀਏ ਸਿੱਮਣ ਕਾਰਨ ਪਾੜ ਪਿਆ। ਉਨ੍ਹਾਂ ਕਿਹਾ ਕਿ ਉਹ ਮੌਕੇ ’ਤੇ ਪਹੁੰਚ ਗਏ ਹਨ ਅਤੇ ਇਸ ਵੇਲੇ ਪਾਣੀ ਦਾ ਵਹਾਅ ਬਹੁਤ ਤੇਜ਼ ਹੈ ਪਰ ਫਿਰ ਵੀ ਨਹਿਰੀ ਵਿਭਾਗ ਦੇ ਅਮਲੇ ਵਲੋਂ ਨਹਿਰ ਦਾ ਪਾੜ ਪੂਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

Advertisement
×