ਅੱਜ ਇੱਥੋਂ ਦੀ ਅਨਾਜ ਮੰਡੀ ’ਚ ਮੁੱਖ ਮੰਤਰੀ ਕੈਂਪ ਦਫ਼ਤਰ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਤੇ ਹੋਰ ਪਾਰਟੀ ਦੇ ਆਗੂ ਵਰਕਰਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਬਾਸਮਤੀ ਮਗਰੋਂ ਪੀਆਰ-126 ਦੀ ਖਰੀਦ ਸ਼ੁਰ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਖਾਸ ਤੌਰ ਤੇ ਐੱਸਡੀਐਮ ਧੂਰੀ ਰਿਸ਼ਵ ਜਿੰਦਲ, ਆੜ੍ਹਤੀਆ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾਕਟਰ ਅਨਵਰ ਭਸੌੜ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਨਰੇਸ਼ ਸਿੰਗਲਾ, ਸਮਾਲ ਸਕੇਲ ਇੰਡਸਟਰੀ ਪੰਜਾਬ ਦੇ ਡਾਇਰੈਕਟਰ ਅਨਿੱਲ ਮਿੱਤਲ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਨਾਲ-ਦੀ ਨਾਲ ਖਰੀਦ ਕਰਕੇ ਘਰ ਤੋਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਧੂਰੀ ਦੀ ਅਨਾਜ ਮੰਡੀ ਵਿੱਚ ਪਨਗਰੇਨ, ਮਾਰਕਫੈੱਡ, ਵੇਅਰਹਾਊਸ ਸਮੇਤ ਚਾਰ ਖਰੀਦ ਏਜੰਸੀਆਂ ਦੀ ਖਰੀਦ ਹੈ।