ਪਾਤੜਾਂ ਵਿੱਚ ਝੋਨੇ ਦੀ ਖਰੀਦ ਸ਼ੁਰੂ
ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਅੱਜ ਪਾਤੜਾਂ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਣ ਤੇ ਕਿਸਾਨਾਂ ਮਜ਼ਦੂਰਾਂ ਤੇ ਆੜ੍ਹਤੀਆਂ...
Advertisement
ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਅੱਜ ਪਾਤੜਾਂ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਣ ਤੇ ਕਿਸਾਨਾਂ ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਅਤੇ ਬੇਮੌਸਮੀ ਬਰਸਾਤ ਦੀ ਵਜ੍ਹਾ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਹੁਣ ‘ਆਪ’ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦੇਵੇਗੀ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਨੂੰ ਪੂਰੀ ਤਰ੍ਹਾਂ ਪੱਕਣ ਤੇ ਸੁੱਕਣ ਉਪਰੰਤ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
Advertisement
Advertisement
×