DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਦੌੜ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ

ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਅਨਾਜ ਮੰਡੀ ਸੰਦੌੜ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਅਤੇ ਸਕੱਤਰ ਵਰਿੰਦਰ ਸਿੰਘ ਧੂਰੀ ਵੀ ਹਾਜ਼ਰ ਸਨ। ਖ਼ਰੀਦ ਏਜੰਸੀ ਪਨਗ੍ਰੇਨ ਦੇ ਖ਼ਰੀਦ ਅਧਿਕਾਰੀ ਨੇ...

  • fb
  • twitter
  • whatsapp
  • whatsapp
featured-img featured-img
ਸੰਦੌੜ ਵਿੱਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਜਮੀਲ-ਉਰ-ਰਹਿਮਾਨ।
Advertisement

ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਅਨਾਜ ਮੰਡੀ ਸੰਦੌੜ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਅਤੇ ਸਕੱਤਰ ਵਰਿੰਦਰ ਸਿੰਘ ਧੂਰੀ ਵੀ ਹਾਜ਼ਰ ਸਨ। ਖ਼ਰੀਦ ਏਜੰਸੀ ਪਨਗ੍ਰੇਨ ਦੇ ਖ਼ਰੀਦ ਅਧਿਕਾਰੀ ਨੇ ਮਾਸਟਰ ਟਰੇਡਰਜ਼ ਦੀ ਦੁਕਾਨ ਤੋਂ ਕਿਸਾਨ ਦਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਾਣਕੀ ਦੀ ਫਸਲ ਦੀ ਬੋਲੀ ਲਗਵਾਈ। ਡਾ. ਜਮੀਲ -ਉਰ-ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਮਾਲੇਰਕੋਟਲਾ ਅੰਦਰ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸੁੱਕੀ ਅਤੇ ਸਾਫ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ। ਇਸ ਮੌਕੇ ਸੰਤੋਖ ਸਿੰਘ ਦਸੌਧਾ ਸਿੰਘ ਵਾਲਾ, ਸਰਪੰਚ ਜੁਗਰਾਜ ਸਿੰਘ ਚੀਮਾ, ਚਰਨਜੀਤ ਸਿੰਘ ਚੰਨਾ ਚੀਮਾ, ਹਰਜਿੰਦਰ ਸਿੰਘ ਧਾਲੀਵਾਲ ਖੁਰਦ, ਸਰਪੰਚ ਸੁਖਦੇਵ ਮਾਣਕੀ, ਸੁਖਦਰਸ਼ਨ ਸਿੰਘ ਸੁੱਖਾ, ਆੜ੍ਹਤੀਆ ਸੁਰਿੰਦਰਪਾਲ ਸਿੰਘ ਤੇ ਸਰਪੰਚ ਕੁਲਬੀਰ ਮਾਣਕ ਆਦਿ ਹਾਜ਼ਰ ਸਨ।

ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਦੀ ਅਪੀਲ

ਪਟਿਆਲਾ (ਖੇਤਰੀ ਪ੍ਰਤੀਨਿਧ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 47 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਇਨ੍ਹਾਂ ਖਰੀਦ ਕੇਂਦਰ ਵਿੱਚ 49960 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 47186 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ।

Advertisement
Advertisement
×