ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੋਨੇ ਦੀ ਖ਼ਰੀਦ: ਡੀਸੀ ਵੱਲੋਂ ਆੜ੍ਹਤੀਆਂ ਤੇ ਖ਼ਰੀਦ ਏਜੰਸੀਆਂ ਨਾਲ ਮੀਟਿੰਗ

ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
ਮੀਟਿੰਗ ਵਿੱਚ ਸ਼ਾਮਲ ਡੀ ਸੀ ਐੱਸ ਤਿੜਕੇ ਤੇ ਵੱਖ-ਵੱਖ ਆਗੂ।
Advertisement
ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵਿਰਾਜ ਐੱਸ.ਤਿੜਕੇ ਨੇ ਜ਼ਿਲ੍ਹਾ ਅਧਿਕਾਰੀਆਂ, ਆੜ੍ਹਤੀਆਂ, ਸ਼ੈਲਰ ਐਸੋਸੀਏਸ਼ਨਾਂ ਅਤੇ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਝੋਨੇ ਦੇ ਆਗਾਮੀ ਸੀਜ਼ਨ ’ਚ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਐਸੋਸੀਏਸ਼ਨਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਨਮੀ ਮਾਪਣ ਸਬੰਧੀ ਮੁੱਦਾ ਡੀਸੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਮੀ ਦੀ ਮਾਤਰਾ ਦੇ ਮੁਲਾਂਕਣ ਵਿੱਚ ਇਕਸਾਰਤਾ ਅਤੇ ਸਟੀਕਤਾ ਲਿਆਉਣ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਤਿੜਕੇ ਨੇ ਖ਼ਰੀਦ ਪ੍ਰਕਿਰਿਆ ਵਿੱਚ ਲੱਗੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਨਿਰਵਿਘਨ ਖ਼ਰੀਦ ਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਉਣੀ ਖ਼ਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਸ਼ੈੱਡ, ਬਿਜਲੀ, ਤਰਪਾਲਾਂ, ਲੇਬਰ, ਟਰਾਂ­ਸਪੋਰਟ ਸਮੇਤ ਸਾਰੇ ਜ਼ਰੂਰੀ ਬੁਨਿਆਦੀ ਢਾਂਚੇ ਦੀ ਵਿਵਸਥਾ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਖ਼ਰਾਕ ਤੇ ਸਿਵਲ ਸਪਲਾਈ ਕੰਟਰੋਲਰ ਡੇਜੀ ਮਹਿਤਾ, ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਮਾਲੇਰਕੋਟਲਾ ਤੀਰਥ ਸਿੰਘ ਵੜੈਚ, ਪ੍ਰਧਾਨ ਰਾਈਸ ਮਿਲਰ ਐਸੋਸੀਏਸ਼ਨ ਮਾਲੇਰਕੋਟਲਾ ਕੇਵਲ ਕ੍ਰਿਸ਼ਨ ਜਿੰਦਲ, ਅਮਨਿੰਦਰ ਸਿੰਘ, ਸੁਖਚੈਨ ਸਿੰਘ ਭੂਦਨ, ਰਾਕੇਸ਼ ਕੁਮਾਰ (ਰੌਕੀ), ਮਿਲਰ ਨਵੀਨ ਜਿੰਦਲ, ਮੁਨੀਸ਼ ਗੋਇਲ, ਸੁਭਾਸ਼ ਤੇ ਮੁਨੀਸ਼ ਸਿੰਗਲਾ ਆਦਿ ਮੌਜੂਦ ਸਨ।

 

Advertisement

Advertisement
Show comments