DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

paddy procurement Punjab: ਖਨੌਰੀ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਫ਼ਸਲ ਦੀ ਸਮੇਂ ਸਿਰ ਖ਼ਰੀਦ, ਚੁਕਾਈ ਅਤੇ ਅਦਾਇਗੀ ਯਕੀਨੀ ਬਣਾਉਣਾ ਤਰਜੀਹ: ਗੋਇਲ

  • fb
  • twitter
  • whatsapp
  • whatsapp
featured-img featured-img
ਝੋਨੇ ਦੀ ਖ਼ਰੀਦ ਸ਼ੁਰੂ ਕਰਾਉਣ ਮੌਕੇ ਹਦਾਇਤ ਦਿੰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ।
Advertisement

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਖਨੌਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ, ਖ਼ਰੀਦ ਪ੍ਰਕਿਰਿਆ ਨਿਰਵਿਘਨ ਚਲਾਉਣ ਅਤੇ ਕਿਸਾਨਾਂ ਦੀ ਖਰੀਦੀ ਫ਼ਸਲ ਲਈ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਕਿਸਾਨਾਂ ਦੇ ਹਿੱਤ ਸਭ ਤੋਂ ਅਹਿਮ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਣੀ ਚਾਹੀਦੀ। ਫ਼ਸਲ ਦੀ ਆਮਦ ਤੋਂ ਲੈ ਕੇ ਖ਼ਰੀਦ, ਚੁਕਾਈ ਅਤੇ ਅਦਾਇਗੀ ਤੱਕ ਹਰ ਪੜਾਅ ’ਤੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਵਿਚਕਾਰ ਤਾਲਮੇਲ ਬਣਾਈ ਰੱਖਣਾ ਜ਼ਰੂਰੀ ਹੈ।

Advertisement

ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਰੀਦ ਅਤੇ ਚੁਕਾਈ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਲੰਮਾ ਸਮਾਂ ਉਡੀਕ ਨਾ ਕਰਨੀ ਪਵੇ। ਉਨ੍ਹਾਂ ਨੇ ਮੰਡੀ ਵਿੱਚ ਪੀਣ ਵਾਲੇ ਸਾਫ਼ ਪਾਣੀ, ਰੌਸ਼ਨੀ, ਸਫ਼ਾਈ ਅਤੇ ਪਖਾਨਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ, ਮਜ਼ਦੂਰਾਂ ਤੇ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹੋਰ ਵਿਅਕਤੀਆਂ ਦੀਆਂ ਸਹੂਲਤਾਂ ਦਾ ਵੀ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਕਿਸਾਨਾਂ ਨੂੰ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ।

Advertisement

Advertisement
×