ਸਰਕਾਰੀ ਕਾਲਜ ਵਿੱਚ ਪੇਂਟਿੰਗ ਤੇ ਸਲੋਗਨ ਮੁਕਾਬਲੇ
ਸਤਨਾਮ ਸਿੰਘ
ਸੁਨਾਮ ਊਧਮ ਸਿੰਘ ਵਾਲਾ, 16 ਮਾਰਚ
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਹੋਲੀ ਦੇ ਰੰਗਾਂ ਦੀ ਮਹੱਤਤਾ, ਨੌਜਵਾਨ ਪੀੜ੍ਹੀ ਤੇ ਨਸ਼ੇ ਅਤੇ ਵਾਤਾਵਰਣ ਪ੍ਰਦੂਸ਼ਣ ਦੇ ਪ੍ਰਭਾਵਾਂ ਬਾਰੇ ਲੇਖ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿੱਚ ਇਨ੍ਹਾਂ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਪੇਂਟਿੰਗ ਮੁਕਾਬਲਿਆਂ ਵਿੱਚ ਰਾਜਨਦੀਪ ਕੌਰ ਨੇ ਪਹਿਲਾ, ਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਨਵਨੀਤ ਕੌਰ ਨੇ ਤੀਜਾ ਹਾਸਲ ਕੀਤਾ। ਸਲੋਗਨ ਮੁਕਾਬਲਿਆਂ ’ਚ ਪ੍ਰੀਤੀ ਨੇ ਪਹਿਲਾ ਤੇ ਪੂਜਾ ਰਾਣੀ ਦੂਜਾ ਸਥਾਨ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਲੇਖ ਮੁਕਾਬਲਿਆਂ ਵਿੱਚ ਸੀਮਾ ਖਾਨ ਨੇ ਪਹਿਲਾ, ਗਗਨਦੀਪ ਕੌਰ ਨੇ ਦੂਜਾ ਅਤੇ ਰਾਜਵਿੰਦਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਪ੍ਰਭਜੀਤ ਕੌਰ, ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਸਨ।