DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਕਿਯੂ ਉਗਰਾਹਾਂ ਦਾ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਛੇਵੇਂ ਦਿਨ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 22 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ 6ਵੇਂ...
  • fb
  • twitter
  • whatsapp
  • whatsapp
Advertisement

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 22 ਫਰਵਰੀ

Advertisement

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ 6ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਹੱਕਾਂ ਲਈ ਹਰਿਆਣਾ ਦੇ ਬਾਰਡਰ ’ਤੇ ਬੈਠੇ ਕਿਸਾਨਾਂ ਉੱਤੇ ਸਰਕਾਰ ਗੋਲੀਆਂ ਚਲਾ ਰਹੀ ਹੈ ਅਤੇ ਕਿਸਾਨਾਂ ਦੀਆਂ ਲੱਤਾਂ ਤੋੜੀਆਂ ਗਈਆਂ ਹਨ। ਇਸੇ ਦੌਰਾਨ ਪੁਲੀਸ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮਨਜੀਤ ਸਿੰਘ ਘਰਾਚੋਂ, ਬਹਾਦਰ ਸਿੰਘ ਭੁਟਾਲ, ਰਣਜੀਤ ਸਿੰਘ ਲੌਂਗੋਵਾਲ, ਜਗਤਾਰ ਸਿੰਘ ਲੱਡੀ, ਹਰਜੀਤ ਸਿੰਘ ਮਹਿਲਾ ਚੌਕ, ਜਸਬੀਰ ਕੌਰ ਉਗਰਾਹਾਂ, ਕਰਮਜੀਤ ਕੌਰ ਭਿੰਡਰਾਂ ਅਤੇ ਪਰਮਜੀਤ ਕੌਰ ਲੇਹਲ ਕਲਾਂ ਵੀ ਨੇ ਵੀ ਸੰਬੋਧਨ ਕੀਤਾ।

Advertisement
×