ਨਿੱਜੀ ਪੱਤਰ ਪ੍ਰੇਰਕ
ਧੂਰੀ, 26 ਸਤੰਬਰ
ਨਹਿਰੀ ਪਾਣੀ ਲੈਣ ਲਈ ਮੁੱਖ ਮੰਤਰੀ ਦਫ਼ਤਰ ਅੱਗੇ ਲਾਏ ਗਏ ਪੱਕੇ ਮੋਰਚੇ ਦੇ ਸੱਤਵੇਂ ਦਿਨ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾਈ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਕੱਲ੍ਹ ਚੰਡੀਗੜ੍ਹ ਵਿੱਚ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੈਕਟਰੀ ਕ੍ਰਿਸ਼ਨ ਕੁਮਾਰ ਨਾਲ ਹੋਈ ਬੇਸਿੱਟਾ ਮੀਟਿੰਗ ਬਾਰੇ ਜਾਣਕਾਰੀ ਦਿੱਤੀ। ਸਰਕਾਰ ਵੱਲੋਂ ਨਹਿਰੀ ਪਾਣੀਆਂ ਦਾ ਮਸਲਾ ਹੱਲ ਕਰਨ ਲਈ ਸੁਹਿਰਦ ਨਾ ਹੋਣ ਦੇ ਰੋਸ ਵਜੋਂ ਕੱਲ੍ਹ ਮੁੱਖ ਮੰਤਰੀ ਦਾ ਪੁਤਲਾ ਫ਼ੂਕਣ ਲਈ ਲੋਕਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ।
ਅੱਜ ਦੇ ਮੋਰਚੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਸ਼ਿਰਕਤ ਕੀਤੀ।