ਪੰਚਾਇਤ ਨੇ ਹੋਣਹਾਰ ਵਿਦਿਆਰਥੀ ਸਨਮਾਨੇ
ਪਿੰਡ ਝਨੇੜੀ ਦੀ ਪੰਚਾਇਤ ਵੱਲੋਂ ਸਰਕਾਰੀ ਮਿਡਲ ਸਕੂਲ ਝਨੇੜੀ ਦੇ ਹੋਣਹਾਰ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਝਨੇੜੀ ਦੀ ਹੋਣਹਾਰ ਵਿਦਿਆਰਥਣ ਪਿੰਕੀ ਕੌਰ ਨੂੰ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਦੇ ਰਾਸ਼ਟਰਪਤੀ ਮੁਰਮੂ ਵੱਲੋਂ ਸਨਮਾਨਿਆ...
Advertisement
ਪਿੰਡ ਝਨੇੜੀ ਦੀ ਪੰਚਾਇਤ ਵੱਲੋਂ ਸਰਕਾਰੀ ਮਿਡਲ ਸਕੂਲ ਝਨੇੜੀ ਦੇ ਹੋਣਹਾਰ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡ ਝਨੇੜੀ ਦੀ ਹੋਣਹਾਰ ਵਿਦਿਆਰਥਣ ਪਿੰਕੀ ਕੌਰ ਨੂੰ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਦੇ ਰਾਸ਼ਟਰਪਤੀ ਮੁਰਮੂ ਵੱਲੋਂ ਸਨਮਾਨਿਆ ਗਿਆ। ਇਸ ਤੋਂ ਇਲਾਵਾ 14 ਸਾਲ ਵਰਗ ਦੇ ਨੈਸ਼ਨਲ ਕਬੱਡੀ ਮੁੰਡਿਆਂ ਵਿੱਚ ਪ੍ਰਭਜੋਤ ਸਿੰਘ, ਅਮਰਿੰਦਰ ਸਿੰਘ, ਰਮਜਾਨ ਖਾਨ, ਪਰਵਿੰਦਰ ਸਿੰਘ,ਯਾਦਵਿੰਦਰ ਸਿੰਘ, ਹਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਹਰਮਨ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਅੱਜ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਭਾਜਪਾ ਆਗੂ ਗੁਰਤੇਜ ਸਿੰਘ ਝਨੇੜੀ, ਹਰਮੇਲ ਸਿੰਘ ਫ਼ੌਜੀ, ਅਮਨਦੀਪ ਸਿੰਘ, ਜਗਦੀਪ ਸਿੰਘ, ਗੁਰਵਿੰਦਰ ਸਿੰਘ ਝਨੇੜੀ ਅਤੇ ਪਰਮਜੀਤ ਕੌਰ ਆਦਿ ਹਾਜ਼ਰ ਸਨ।
Advertisement
Advertisement