ਪੰਚਾਇਤ ਨੇ ਪਤੰਗ ਚੜ੍ਹਾਉਣ ਤੇ ਚਾਈਨਾ ਡੋਰ ਵੇਚਣ ਖਿਲਾਫ ਪਾਇਆ ਮਤਾ
ਭਵਾਨੀਗੜ੍ਹ ਦੇ ਪਿੰਡ ਫੁੰਮਣਵਾਲ ਦੀ ਪੰਚਾਇਤ ਨੇ ਪਤੰਗ ਚੜ੍ਹਾਉਣ ਅਤੇ ਚਾਈਨਾ ਡੋਰ ਵੇਚਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਪਿੰਡ ਦੀ ਪੰਚਾਇਤ ਨੇ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਸੁਖਚੈਨ ਸਿੰਘ, ਨੰਬਰਦਾਰ ਹਰਵਿੰਦਰ ਸਿੰਘ,...
Advertisement
ਭਵਾਨੀਗੜ੍ਹ ਦੇ ਪਿੰਡ ਫੁੰਮਣਵਾਲ ਦੀ ਪੰਚਾਇਤ ਨੇ ਪਤੰਗ ਚੜ੍ਹਾਉਣ ਅਤੇ ਚਾਈਨਾ ਡੋਰ ਵੇਚਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਪਿੰਡ ਦੀ ਪੰਚਾਇਤ ਨੇ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ।
ਇਸ ਸਬੰਧੀ ਪਿੰਡ ਦੇ ਸਰਪੰਚ ਸੁਖਚੈਨ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਮਿਸ਼ਰਾ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਸਤਗੁਰ ਸਿੰਘ ਨੇ ਦੱਸਿਆ ਕਿ ਹਰ ਸਾਲ ਚਾਈਨਾ ਡੋਰ ਨਾਲ ਹਜ਼ਾਰਾਂ ਪੰਛੀ ਅਤੇ ਲੋਕਾਂ ਦਾ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਖਾਸ ਕਰਕੇ ਬੱਚੇ ਕੀਮਤੀ ਜਾਨਾਂ ਗੁਆ ਬੈਠਦੇ ਹਨ।
Advertisement
ਉਨ੍ਹਾਂ ਕਿਹਾ ਕਿ ਇਨ੍ਹਾਂ ਦੁਖਦਾਈ ਘਟਨਾਵਾਂ ਨੂੰ ਰੋਕਣ ਲਈ ਪਿੰਡ ਦੀ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਵੱਲੋਂ ਇਕੱਠੇ ਹੋ ਕੇ ਮਤਾ ਪਾਸ ਕੀਤਾ ਗਿਆ ਹੈ।
Advertisement
ਮਤੇ ਅਨੁਸਾਰ ਪਿੰਡ ਵਿੱਚ ਪਤੰਗ ਅਤੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ 5 ਹਜ਼ਾਰ ਰੁਪਏ ਜੁਰਮਾਨਾ ਲਾਇਆ ਜਾਵੇਗਾ। ਇਸ ਮਤੇ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
Advertisement
×

