ਮਾਪੇ-ਅਧਿਆਪਕ ਮਿਲਣੀ ਤੇ ਇਨਾਮ ਵੰਡ ਸਮਾਰੋਹ
ਸਰਕਾਰੀ ਮਿਡਲ ਸਕੂਲ ਦੌਲਾ ਸਿੰਘ ਵਾਲਾ ਵਿੱਚ ਮਾਪੇ-ਅਧਿਆਪਕ ਮਿਲਣੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਅਧਿਆਪਕਾ ਰੁਪਿੰਦਰ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਛੇਵੀਂ ਅਤੇ ਸੱਤਵੀਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।...
ਸਰਕਾਰੀ ਮਿਡਲ ਸਕੂਲ ਦੌਲਾ ਸਿੰਘ ਵਾਲਾ ਵਿੱਚ ਮਾਪੇ-ਅਧਿਆਪਕ ਮਿਲਣੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਅਧਿਆਪਕਾ ਰੁਪਿੰਦਰ ਸ਼ਰਮਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਛੇਵੀਂ ਅਤੇ ਸੱਤਵੀਂ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਮਾਜ ਸੇਵੀ ਭੁਪਿੰਦਰ ਸਿੰਘ ਪੱਪੂ ਨੇ ਹਰ ਸਾਲ ਅੱਠਵੀਂ ਜਮਾਤ ਵਿੱਚੋਂ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 5100 ਰੁਪਏ ਦੀ ਨਕਦ ਰਾਸ਼ੀ ਦੇਣ ਦਾ ਐਲਾਨ ਕੀਤਾ। ਪਿੰਡ ਦੀ ਪੰਚਾਇਤ ਵੱਲੋਂ ਵਾਟਰ ਕੂਲਰ ਭੇਟ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਪਿਆਰ ਸਿੰਘ, ਭੁਪਿੰਦਰ ਸਿੰਘ ਪੱਪੂ, ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਹਰਦੀਪ ਕੌਰ ਅਤੇ ਬਾਕੀ ਮੈਂਬਰ ਵੀ ਮੌਜੂਦ ਸਨ। ਸਕੂਲ ਮੁਖੀ ਨੀਲਮ ਕੁਮਾਰ ਨੇ ਧੰਨਵਾਦ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪਿੜ ਵਿੱਚ ਗਿੱਧੇ, ਭੰਗੜੇ ਕੋਰੀਓਗ੍ਰਾਫੀ, ਸਕਿੱਟਾਂ ਅਤੇ ਉਸਾਰੂ ਗੀਤਾਂ ਪੇਸ਼ ਕੀਤੇ ਗਏ। ਇਸ ਮੌਕੇ ਪ੍ਰਿਥੀਪਾਲ ਸਿੰਘ ਐੱਸ ਐੱਸ ਮਾਸਟਰ, ਜਾਗਰ ਸਿੰਘ ਹਿੰਦੀ ਟੀਚਰ, ਸਿੰਦਰਪਾਲ ਕੌਰ ਪੰਜਾਬੀ ਮਿਸਟ੍ਰੈੱਸ, ਆਸ਼ਾ ਰਾਣੀ ਪੀ ਟੀ ਆਈ, ਪ੍ਰੋ. ਵਿਕਾਸ ਬਾਂਸਲ ਕੰਪਿਊਟਰ ਫੈਕਲਟੀ ਅਤੇ ਰਣਵੀਰ ਸਿੰਘ ਹਾਜ਼ਰ ਸਨ।

