DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

parent teacher meeting: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪੰਜ ਸਕੂਲਾਂ ਦਾ ਅਚਨਚੇਤ ਦੌਰਾ

ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ

  • fb
  • twitter
  • whatsapp
  • whatsapp
featured-img featured-img
ਮਾਪੇ ਅਧਿਆਪਕ ਮਿਲਣੀ ਦੌਰਾਨ ਸਰਕਾਰੀ ਕਾਤਰੋਂ ਵਿਖੇ ਜ਼ਿਲ੍ਹਾ ਸਿੱਖਿਆ ਅਫਸ਼ਰ ਬਲਵਿੰਦਰ ਕੌਰ ਅਧਿਆਪਕਾ ਤੇ ਮਾਪਿਆਂ ਨਾਲ। ਫੋਟੋ: ਰਿਸ਼ੀ
Advertisement
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਮਾਪਿਆਂ ਦੀ ਭਾਗੀਦਾਰੀ ਵਧਾਉਣ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨ ਦੇ ਉਦੇਸ਼ ਨਾਲ ਅੱਜ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੈਡਮ ਬਲਜਿੰਦਰ ਕੌਰ ਨੇ ਬਲਾਕ ਸ਼ੇਰਪੁਰ ਦੇ ਪੰਜ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕਾਤਰੋਂ ਵਿਖੇ ਪਹੁੰਚ ਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਦੀ ਕਾਰਜਗੁਜ਼ਾਰੀ, ਬੱਚਿਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਉਨ੍ਹਾਂ ਦੇ ਸੁਝਾਅ ਪ੍ਰਾਪਤ ਕੀਤੇ। ਉਨ੍ਹਾਂ ਮਾਪਿਆਂ ਨੂੰ ਸਕੂਲ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਧਿਆਪਕਾਂ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਉਪਰੰਤ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਨਗਰ ਛੰਨਾ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ-ਇੱਕ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ-ਦੋ ਅਤੇ ਡਾ. ਭੀਮ ਰਾਓ ਅੰਬੇਡਕਰ ਸਕੂਲ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕੁਝ ਸਕੂਲਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ। ਇਸ ਮੌਕੇ ਬਲਾਕ ਰਿਸੋਰਸ ਕੋਆਰਡੀਨੇਟਰ ਬਲਜਿੰਦਰ ਰਿਸ਼ੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Advertisement

Advertisement
Advertisement
×