DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Parvinder Jhota Murder: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਸਕੱਤਰ ਤੋਂ ਰਿਪੋਰਟ ਤਲਬ

ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਅਤੇ ਗੁਰਦਾਸਪੁਰ ਮਾਮਲੇ ਸਬੰਧੀ ਰਿਪੋਰਟ ਮੰਗੀ

  • fb
  • twitter
  • whatsapp
  • whatsapp
featured-img featured-img
ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਾਈਲ ਫੋਟੋ।
Advertisement

Punjab Drug Crisis: ਕੇਂਦਰੀ ਗ੍ਰਹਿ ਮੰਤਰਾਲੇ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਜਾਨ ਗੁਆਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਸਮੇਤ ਤਿੰਨ ਘਟਨਾਵਾਂ ਦੀ ਪੰਜਾਬ ਦੇ ਮੁੱਖ ਸਕੱਤਰ ਤੋਂ ਰਿਪੋਰਟ ਤਲਬ ਕਰ ਲਈ ਹੈ। ਅੱਜ ਦਿਨ ਵਕਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਸਖ਼ਤ ਨੋਟਿਸ ਲਿਆ ਸੀ ਅਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤੇ ਜਾਣ ਦੀ ਗੱਲ ਕਹੀ ਸੀ। ਅੱਜ ਦੇਰ ਸ਼ਾਮ ਕੇਂਦਰੀ ਗ੍ਰਹਿ ਮੰਤਰਾਲੇ ਨੇ ਤਿੰਨ ਘਟਨਾਵਾਂ ਬਾਰੇ ਵੱਖੋ ਵੱਖਰੇ ਪੱਤਰ ਭੇਜ ਕੇ ਪੰਜਾਬ ਦੇ ਮੁੱਖ ਸਕੱਤਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇੱਕ ਪੱਤਰ ਭੇਜ ਕੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਬਾਰੇ ਮੁੱਖ ਸਕੱਤਰ ਪੰਜਾਬ ਤੋਂ ਤੱਥ ਆਧਾਰਿਤ ਰਿਪੋਰਟ ਮੰਗੀ ਹੈ। ਪੱਤਰ ’ਚ ਲਿਖਿਆ ਹੈ ਕਿ 13 ਅਕਤੂਬਰ ਨੂੰ ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਹੋਈ ਹੈ ਜਿਸ ਕਰਕੇ ਇਸ ਘਟਨਾ ਤੋਂ ਇਲਾਵਾ ਇਸ ਸਬੰਧ ’ਚ ਚੁੱਕੇ ਗਏ ਕਦਮਾਂ ਦੀ ਰਿਪੋਰਟ ਭੇਜੀ ਜਾਵੇ।

Advertisement

ਪੱਤਰ ’ਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 10 ਅਗਸਤ 2026 ਨੂੰ ਜਾਰੀ ਕੀਤੇ ਗਏ ‘ਨਾਰਕੋਟਿਕਸ ਕੰਟਰੋਲ ਵਿਜ਼ਨ ਡਾਕੂਮੈਂਟ (2026-2029) ਤਹਿਤ ਉਠਾਏ ਕਦਮਾਂ ਦੇ ਵੇਰਵੇ ਵੀ ਮੰਗੇ ਗਏ ਹਨ।

Advertisement

ਗ੍ਰਹਿ ਮੰਤਰਾਲੇ ਨੇ ਦੂਜੇ ਪੱਤਰ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਜੋ ਕਿ ਇੱਕ ਨਸ਼ਾ ਪੀੜਤ ਨੌਜਵਾਨ ਦਾ ਬਾਪ ਸੀ, ਵੱਲੋਂ 8 ਸਤੰਬਰ 2026 ਨੂੰ ਕੀਤੀ ਖ਼ੁਦਕੁਸ਼ੀ ਬਾਰੇ ਵੀ ਰਿਪੋਰਟ ਮੰਗੀ ਹੈ। ਮੰਤਰਾਲੇ ਨੇ ਰਿਪੋਰਟਾਂ ਦੇ ਹਵਾਲੇ ਨਾਲ ਕਿਹਾ ਕਿ ਸਿੰਥੈਟਿਕ ਨਸ਼ਿਆਂ ਦੀ ਉਪਲਬਧਤਾ ’ਤੇ ਸਵਾਲ ਖੜ੍ਹੇ ਕੀਤੇ ਸਨ ਅਤੇ ਪੰਜਾਬ ਸਰਕਾਰ ਦੇ ਇੱਕ ਮੰਤਰੀ ’ਤੇ ਦੋਸ਼ ਲਗਾਏ ਸਨ। ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਇਸ ਦੀ ਵਿਸਥਾਰਤ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਤੀਜਾ ਪੱਤਰ ਭੇਜ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਰੀ ਪੰਵਾਂ ਦੇ ਬਿਕਰਮਜੀਤ ਸਿੰਘ ਦੀ ਮੌਤ ਅਤੇ ਦੋ ਹੋਰਨਾਂ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਦੇ ਜ਼ਖ਼ਮੀ ਹੋਣ ਦੀ ਘਟਨਾ ਬਾਰੇ ਵੀ ਰਿਪੋਰਟ ਮੰਗ ਲਈ ਹੈ।

ਪੱਤਰ ’ਚ ਇਸ ਹਮਲੇ ਦਾ ਸੰਦਰਭ ਵੀ ਨਸ਼ੀਲੇ ਪਦਾਰਥਾਂ ਨਾਲ ਜੁੜਿਆ ਹੋਣ ਦੀ ਗੱਲ ਕਹੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਪੱਤਰਾਂ ਦੀ ਕਾਪੀ ਪੰਜਾਬ ਦੇ ਡੀ ਜੀ ਪੀ ਨੂੰ ਵੀ ਭੇਜੀ ਹੈ। ਇਨ੍ਹਾਂ ਪੱਤਰਾਂ ਦੇ ਜਾਰੀ ਹੋਣ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਸਖ਼ਤ ਨੋਟਿਸ ਲਿਆ ਸੀ। ਉਂਜ ਵੀ ਹੁਣ ਇਹ ਮਾਮਲਾ ਕੌਮੀ ਪੱਧਰ ’ਤੇ ਗੂੰਜਣ ਲੱਗਿਆ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਨਸ਼ਿਆਂ ਦੇ ਮੁੱਦੇ ’ਤੇ ਇੱਕ ਦੂਜੇ ’ਤੇ ਤੋਹਮਤਬਾਜ਼ੀ ਵੀ ਲਾਉਣ ਲੱਗੀਆਂ ਹਨ।

ਸਬੰਧਤ ਖਬਰ: Parvinder Jhota Murder: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਨੋਟਿਸ

Advertisement
×