DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Patiala: ‘ਬਾਬਾ ਸਾਹਿਬ ਦੇ ਸੁਫਨੇ ਸਾਕਾਰ ਕਰਨ ਲਈ ਸਮਾਨਤਾ ਲਾਜ਼ਮੀ’

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਰਣਜੀਤ ਨਗਰ ਵਿੱਚ ਆਲ ਇੰਡੀਆ ਅੰਬੇਡਕਰ ਮਹਾਸਭਾ ਦੇ ਕੇਂਦਰੀ ਦਫ਼ਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਸਮਾਜ ਸੇਵਕਾਂ, ਅਧਿਕਾਰੀਆਂ ਤੇ ਸਥਾਨਕ ਵਾਸੀਆਂ ਨੇ ਸ਼ਿਰਕਤ ਕੀਤੀ। ਮੰਤਰੀ ਨੇ ਕਿਹਾ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਸਨਮਾਨ ਕਰਦੇ ਹੋਏ ਮਹਾਸਭਾ ਦੇ ਨੁਮਾਇੰਦੇ।
Advertisement

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਰਣਜੀਤ ਨਗਰ ਵਿੱਚ ਆਲ ਇੰਡੀਆ ਅੰਬੇਡਕਰ ਮਹਾਸਭਾ ਦੇ ਕੇਂਦਰੀ ਦਫ਼ਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਸਮਾਜ ਸੇਵਕਾਂ, ਅਧਿਕਾਰੀਆਂ ਤੇ ਸਥਾਨਕ ਵਾਸੀਆਂ ਨੇ ਸ਼ਿਰਕਤ ਕੀਤੀ। ਮੰਤਰੀ ਨੇ ਕਿਹਾ ਕਿ ਡਾ. ਬੀ ਆਰ ਅੰਬੇਡਕਰ ਦੇ ਸੁਫਨਿਆਂ ਵਾਲਾ ਸਮਾਜ ਉਦੋਂ ਹੀ ਬਣ ਸਕਦਾ ਹੈ ਜਦੋਂ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਮਿਲਣ। ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਬੀਮਾ ਦੇ ਕੇ ਸਰਕਾਰ ਨੇ ਗ਼ਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ, ਮਜ਼ਦੂਰਾਂ ਦੀ ਭਲਾਈ ਲਈ ਖ਼ਾਸ ਯੋਜਨਾਵਾਂ ਲਿਆਉਣ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਮਹਾਂਸਭਾ ਦੇ ਕੌਮੀ ਪ੍ਰਧਾਨ ਰਾਕੇਸ਼ ਬਹਾਦਰ ਅਤੇ ਅਮਰੀਕ ਸਿੰਘ ਬੰਗੜ ਨੇ ਦੱਸਿਆ ਕਿ ਸੰਗਠਨ ਦੇਸ਼ ਦੇ 18 ਸੂਬਿਆਂ ਵਿੱਚ ਸਰਗਰਮ ਹੈ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਅੰਬੇਡਕਰਵਾਦੀ ਸੋਚ ਨਾਲ ਜੋੜ ਰਿਹਾ ਹੈ।

Advertisement

ਇਸ ਸਮਾਗਮ ਦੌਰਾਨ ਕੌਮੀ ਖਜ਼ਾਨਚੀ ਰੀਨਾ ਗਾਵਸਕਰ ਵਾਲਮੀਕਿ, ਪੰਜਾਬ ਪ੍ਰਦੇਸ਼ ਪ੍ਰਧਾਨ ਨਿਰਮਲਜੀਤ, ਰੋਹਿਤ ਹੰਸ, ਸੁਖ ਰਾਮ ਅਤੇ ਉਪ ਪ੍ਰਧਾਨ ਪਲਵਿੰਦਰ ਸਿੰਘ ਦੋਸਾਂਝ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਨਿਰਮਲ ਚੌਹਾਨ, ਹਰਵਿੰਦਰ ਵਾਲੀਆ, ਭਗਤ ਰਾਜ ਤਿਸਾਵਰ, ਡਾ. ਬਲਰਾਜ ਬੇਦੀ ਆਦਿ ਮੌਜੂਦ ਸਨ।

Advertisement

Advertisement
×