ਪੱਤਰ ਪ੍ਰੇਰਕ
ਚੀਮਾ ਮੰਡੀ, 3 ਸਤੰਬਰ
ਪਿੰਡ ਸ਼ਾਹਪੁਰ ਕਲਾਂ ਦੇ ਨਵੇਂ ਪਟਵਾਰੀ ਵਜੋਂ ਨਜੀਰ ਖਾਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਵੀ ਉਹ ਇਸ ਪਿੰਡ ਵਿੱਚ ਪਟਵਾਰੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਨਜੀਰ ਖਾਨ ਨੇ ਕਿਹਾ ਕਿ ਉਹ ਆਪਣਾ ਕੰਮ ਇਮਾਨਦਾਰੀ ਤੇ ਪੂਰੀ ਤਨਦੇਹੀ ਨਾਲ ਕਰਨਗੇ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਾਬਕਾ ਕਾਨੂੰਗੋ ਹੰਸਰਾਜ ਸਿੰਘ, ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਲਾਲ ਸ਼ਾਹਪੁਰ, ਮੁਖਤਿਆਰ ਅਲੀ, ਗੁਰਦੇਵ ਸਿੰਘ ਲੱਖਾ ਤੇ ਬਲਦੇਵ ਸਿੰਘ ਧੰਦੀਵਾਲ ਸ਼ਾਮਲ ਸਨ।