ਰਮੇਸ਼ ਭਾਰਦਵਾਜ
ਲਹਿਰਾਗਾਗਾ, 2 ਸਤੰਬਰ
ਇਥੇ ਲਹਿਲ ਖੁਰਦ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਗਾਤਾਰ ਚੱਲ ਰਹੇ ਕਿਸਾਨੀ ਮੋਰਚੇ ਦੀ ਸਟੇਜ ਤੋਂ 336ਵੇਂ ਦਿਨ ਬਲਾਕ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਕਰਨਾਲ ਲਾਠੀਚਾਰਜ ਵਿੱਚ ਕਿਸਾਨ ਦੀ ਮੌਤ ਦੇ ਮਾਮਲੇ ’ਚ ਦੋਸ਼ੀ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਨੈਤਿਕ ਅਧਾਰ ’ਤੇ ਅਸਤੀਫਾ ਦੇਣ ਲਈ ਕਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਮੁਜ਼ੱਫਰਨਗਰ ਰੈਲੀ ਵਿਚ ਬਲਾਕ ਲਹਿਰਾਗਾਗਾ ਚਾਰ ਸਤੰਬਰ ਨੂੰ ਬੱਸਾਂ ਜਾਣਗੀਆਂ।
ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ, ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਭੋਲਾ ਸਿੰਘ ਭੁਟਾਲ ਕਲਾਂ, ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ,ਬੇਅੰਤ ਕੋਰ ਰਾਏਧਰਾਣਾ, ਅਮਰਜੀਤ ਕੌਰ, ਜਸਵਿੰਦਰ ਕੌਰ ਗਾਗਾ ਨੇ ਸੰਬੋਧਨ ਕੀਤਾ।