ਹਰਦੀਪ ਸਿੰਘ ਸੋਢੀ
ਧੂਰੀ, 10 ਮਈ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਵਿੱਚ 222ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਦੇਣ ਦੀ ਗੱਲ ਕਹੀ, ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਤੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਡਟਣ ਦਾ ਸੱਦਾ ਦਿੱਤਾ। ਇਸ ਮੌਕੇ ਕਿਸਾਨ ਬੀਬੀਆਂ ਨੇ ਵੀ ਮੋਦੀ ਸਰਕਾਰ ਖਿਲਾਫ ਭੜਾਸ ਕੱਢੀ।