ਪੈਨਸ਼ਨਰ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ
ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਇਕਾਈ ਦਾ ਵਫ਼ਦ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ। ਉਨ੍ਹਾਂ ਦੇ ਨਾਲ ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜ...
ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਇਕਾਈ ਦਾ ਵਫ਼ਦ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ। ਉਨ੍ਹਾਂ ਦੇ ਨਾਲ ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਅਰੋੜਾ, ਯੂਨਿਟ ਦੇ ਚੇਅਰਮੈਨ ਜਗਜੀਤ ਇੰਦਰ ਸਿੰਘ, ਜੰਟ ਸਿੰਘ ਸੋਹੀਆਂ, ਸਤਪਾਲ ਸਿੰਗਲਾ, ਓਮ ਪ੍ਰਕਾਸ਼ ਸ਼ਰਮਾ, ਹਰਵਿੰਦਰ ਸਿੰਘ ਭੱਠਲ, ਗੁਰਦੇਵ ਸਿੰਘ ਲੂੰਬਾ, ਅਮਰ ਸਿੰਘ, ਨੈਸ਼ਨਲ ਅਵਾਰਡੀ ਸਤਦੇਵ ਸ਼ਰਮਾ ਆਦਿ ਮੌਜੂਦ ਸਨ। ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਸੰਗਰੂਰ ਯੂਨਿਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਇੱਕਠੀ ਕੀਤੀ ਤਿੰਨ ਲੱਖ ਦੀ ਰਾਸ਼ੀ ਦਾ ਚੈੱਕ ਹੜ੍ਹਾਂ ਪੀੜਤਾਂ ਲਈ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸੌਂਪਿਆ। ਡਿਪਟੀ ਕਮਿਸ਼ਨਰ ਚਾਬਾ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਪਾਲ ਸਿੰਘ ਸੰਗਰੂਰੀਆ, ਓਮ ਪ੍ਰਕਾਸ਼ ਸ਼ਰਮਾ, ਨੰਦ ਲਾਲ ਮਲਹੋਤਰਾ, ਨਰਾਤਾ ਰਾਮ ਸਿੰਗਲਾ, ਮੋਹਨ ਸਿੰਘ, ਜਰਨੈਲ ਸਿੰਘ, ਸੁਰੇਸ਼ ਕੁਮਾਰ ਸਿੰਗਲਾ, ਭਗਵਾਨ ਦਾਸ, ਬਿਰਜ ਮੋਹਨ, ਤੇਜਾ ਸਿੰਘ, ਓਮ ਪ੍ਰਕਾਸ਼ ਖਿੱਪਲ ਤੇ ਰਜਿੰਦਰ ਸਿੰਘ ਚੰਗਾਲ ਆਦਿ ਮੌਜੂਦ ਸਨ।