ਪੈਨਸ਼ਨਰ ਸੇਵਾ ਮੇਲਾ ਲਾਇਆ
ਸਥਾਨਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿੱਚ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲਾ ਲਗਾਇਆ ਗਿਆ। ਪਹਿਲੇ ਦਿਨ ਵੱਡੀ ਗਿਣਤੀ ਪੈਨਸ਼ਨਰਾਂ ਨੇ ਆਪਣੀ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਈ-ਕੇ ਵਾਈ ਸੀ ਕਰਵਾਈ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਿਤੀ 13...
Advertisement
ਸਥਾਨਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿੱਚ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲਾ ਲਗਾਇਆ ਗਿਆ। ਪਹਿਲੇ ਦਿਨ ਵੱਡੀ ਗਿਣਤੀ ਪੈਨਸ਼ਨਰਾਂ ਨੇ ਆਪਣੀ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਈ-ਕੇ ਵਾਈ ਸੀ ਕਰਵਾਈ। ਇਸ ਮੌਕੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਿਤੀ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿੱਚ ਲੱਗਣ ਵਾਲੇ ਪੈਨਸ਼ਨਰ ਸੇਵਾ ਮੇਲੇ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
