ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਨਸ਼ਨਰਾਂ ਨੇ ਸੂਬਾ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਲਾਏ ਦੋਸ਼

ਸੂਬਾੲੀ ਧਰਨੇ ਲੲੀ ਲਾਮਬੰਦੀ; ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰਜ਼ ਅਤੇ ਮੁਲਾਜ਼ਮ।
Advertisement

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਾਂਝੇ ਫਰੰਟ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਹਲਕੇ ਧੂਰੀ ਵਿਖੇ 16 ਨਵੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਧਰਨੇ ਦੀ ਤਿਆਰੀ ਸਬੰਧੀ ਮਾਲੇਰਕੋਟਲਾ ਮੰਡਲ ਦੇ ਪਾਵਰਕਾਮ ਅਤੇ ਟਰਾਂਸਕੋ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਜਰਨੈਲ ਸਿੰਘ ਪੰਜਗਰਾਈਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਪਿਛਲੇ ਸਮੇਂ ਵਿੱਚ ਪੈਨਸ਼ਨਰਜ਼/ਫੈਮਿਲੀ ਪੈਨਸ਼ਨਰਜ਼ ਦੇ ਵਿੱਛੜ ਜਾਣ ਕਰਕੇ ਉਨ੍ਹਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਕਮੇਟੀ ਦੇ ਪ੍ਰਧਾਨ ਪਿਆਰਾ ਲਾਲ, ਸੁਖਵਿੰਦਰ ਸਿਘ, ਰਤਨ ਸਿੰਘ, ਇਕਬਾਲ ਸਿੰਘ ਫਰਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਨੂੰ ਅਣਗੌਲਿਆ ਕਰਦੀ ਆ ਰਹੀ ਹੈ। ਪੰਜਾਬ ਸਰਕਾਰ 42 ਫ਼ੀਸਦੀ ਮਹਿੰਗਾਈ ਭੱਤਾ ਦੇ ਰਹੀ ਹੈ ਜਦ ਕਿ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ 58 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰ ਚੁੱਕੀਆਂ ਹਨ। ਆਗੂਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਸਮੇਂ ਸਿਰ ਨਹੀਂ ਦੇ ਰਹੀ। ਪੈਨਸ਼ਨਰਾਂ ਦਾ 2.59 ਪ੍ਰਤੀਸ਼ਤ ਵਾਧੇ ਦਾ ਮਾਮਲਾ ਜਿਉਂ ਦਾ ਤਿਉਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿਪ ਕੇਂਦਰ ਸਰਕਾਰ ਬਿਜਲੀ ਐਕਟ 2025 ਦੀਆਂ ਲੋਕ ਵਿਰੋਧੀ ਧਾਰਾਵਾਂ ਨੂੰ ਲਾਗੂ ਕਰਨ ਜਾ ਰਹੀ ਹੈ।

Advertisement

ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਅਤੇ ਹੋਰ ਵਿਭਾਗਾਂ ਦੀਆਂ ਜਾਇਦਾਦਾਂ ਵੇਚਣ ਦੇ ਫ਼ੈਸਲੇ ਦੀ ਪੁਰਜ਼ੋਰ ਨਿਖੇਧੀ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਟਕਰਾਅ ਦੀ ਨੀਤੀ ਛੱਡ ਕੇ ਹੱਕੀ ਮੰਗਾਂ ਜਲਦੀ ਪ੍ਰਵਾਨ ਕੀਤੀਆਂ ਜਾਣ। ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਰਨੈਲ ਸਿੰਘ ਭੱਟੀਆਂ, ਬਲਦੇਵ ਸਿੰਘ, ਮਿਰਜ਼ਾ ਸਿੰਘ, ਹਰਮਿੰਦਰ ਕੁਮਾਰ, ਬਸ਼ੀਰ ਉਲ ਹੱਕ, ਅਵਿਨਾਸ਼ ਚੋਪੜਾ, ਬਲਵੀਰ ਸਿੰਘ ਅਤੇ ਅਨਵਾਰ ਅਹਿਮਦ ਹਾਜ਼ਰ ਸਨ। ਮੰਚ ਸੰਚਾਲਨ ਮੰਡਲ ਕਮੇਟੀ ਦੇ ਸਕੱਤਰ ਪਰਮਜੀਤ ਸ਼ਰਮਾ ਨੇ ਕੀਤਾ।

Advertisement
Show comments