ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ: ਦਿ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਭਵਨ ਵਿੱਚ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਤੋਂ ਬਾਅਦ...
Advertisement

ਸੁਨਾਮ ਊਧਮ ਸਿੰਘ ਵਾਲਾ: ਦਿ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਭਵਨ ਵਿੱਚ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਤੋਂ ਬਾਅਦ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਜਿਲੇਦਾਰ, ਪਵਨ ਸ਼ਰਮਾ ਤੇ ਜੀਤ ਸਿੰਘ ਬੰਗਾ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਦੀ ਨਿਖੇਧੀ ਕੀਤੀ। ਮੀਟਿੰਗ ਦੌਰਾਨ ਦੇਸ਼ਿਵਆਪੀ ਟਰੇਡ ਯੂਨੀਅਨਾਂ ਵਲੋਂ 9 ਜੁਲਾਈ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਅੱਜ ਮੀਟਿੰਗ ਵਿੱਚ ਦੋ ਨਵੇਂ ਮੈਬਰ ਟੇਕ ਸਿੰਘ ਅਤੇ ਦਸ਼ਨ ਸਿੰਘ ਪੰਜਾਬ ਪੁਲੀਸ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਐਸੋਸੀਏਸ਼ਨ ਦੇ ਆਗੂਆਂ ਨੇ ਹਾਰ ਪਾਕੇ ਜ਼ੋਰਦਾਰ ਸਵਾਗਤ ਕੀਤਾ। -ਪੱਤਰ ਪ੍ਰੇਰਕ 

Advertisement
Advertisement