ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਨਸ਼ਨਰ ਐਸੋਸੀਏਸ਼ਨ ਵੱਲੋਂ ਇਕੱਤਰਤਾ

ਧੂਰੀ: ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਧੂਰੀ ਦੀ ਮੀਟਿੰਗ ਪ੍ਰਧਾਨ ਜੈਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ’ਚ ਹੋਈ। ਸੰਸਥਾ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਮੂਲੋਵਾਲ ਵੱਲੋਂ ਕੀਤੇ ਮੰਚ ਸੰਚਾਲਨ ਦੌਰਾਨ ਮੀਟਿੰਗ ਵਿੱਚ ਕਾਰਜਕਾਰਨੀ ਦੇ ਮੈਂਬਰਾਂ ਦਾ ਹਰ ਮਹੀਨੇ ਜਨਮ ਦਿਨ ਮਨਾਉਣ...
Advertisement

ਧੂਰੀ: ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਧੂਰੀ ਦੀ ਮੀਟਿੰਗ ਪ੍ਰਧਾਨ ਜੈਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ’ਚ ਹੋਈ। ਸੰਸਥਾ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਮੂਲੋਵਾਲ ਵੱਲੋਂ ਕੀਤੇ ਮੰਚ ਸੰਚਾਲਨ ਦੌਰਾਨ ਮੀਟਿੰਗ ਵਿੱਚ ਕਾਰਜਕਾਰਨੀ ਦੇ ਮੈਂਬਰਾਂ ਦਾ ਹਰ ਮਹੀਨੇ ਜਨਮ ਦਿਨ ਮਨਾਉਣ ਦੀ ਰਵਾਇਤ ਨੂੰ ਸ਼ੁਰੂ ਕਰਦਿਆਂ ਕੁਝ ਮੈਂਬਰਾਂ ਦਾ ਜਨਮ ਦਿਨ ਮਨਾਇਆ ਗਿਆ ਜਿਨ੍ਹਾਂ ਵਿੱਚ ਕਿਸਾਨ ਆਗੂ ਕਿਰਪਾਲ ਸਿੰਘ ਰਾਜੋਮਾਜਰਾ ਅਤੇ ਸੇਵਾ ਮੁਕਤ ਐੱਸ.ਡੀ.ਓ. ਸੁਖਦੇਵ ਸਿੰਘ ਸ਼ਾਮਲ ਸਨ। ਐਸੋਸੀਏਸ਼ਨ ਦੇ ਚੇਅਰਮੈਨ ਕੁਲਵੰਤ ਸਿੰਘ ਬਰਨ, ਚੀਫ਼ ਪੈਟਰਨ ਹਰਦੇਵ ਸਿੰਘ ਜਵੰਧਾ, ਮੁੱਖ ਸਲਾਹਕਾਰ ਜੰਗ ਸਿੰਘ ਬਾਦਸ਼ਾਹਪੁਰ, ਪ੍ਰੀਤਮ ਸਿੰਘ, ਕਰਮ ਸਿੰਘ ਮਾਨ, ਗਿਰਧਾਰੀ ਲਾਲ ਕੈਸ਼ੀਅਰ, ਬੁੱਧ ਸਿੰਘ, ਸੁਖਦੇਵ ਸਿੰਘ ਖੰਗੂੜਾ, ਜਗਤਾਰ ਸਿੰਘ ਹਸਨਪੁਰ, ਹਰਿੰਦਰ ਸਿੰਘ ਪਲਾਸੌਰ, ਭਰਪੂਰ ਸਿੰਘ ਭੋਜੋਵਾਲੀ ਤੇ ਹਰਬੰਸ ਸਿੰਘ ਸੋਢੀ ਨੇ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।-ਨਿੱਜੀ ਪੱਤਰ ਪ੍ਰੇਰਕ 

Advertisement
Advertisement