ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 4 ਜਨਵਰੀ
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਿੜ੍ਹਬਾ ਵੱਲੋਂ ਐਸੋੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਸਕੱਤਰ ਕਸ਼ਮੀਰ ਸਿੰਘ ਰੋੜੇਵਾਲ ਅਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਦਰਸ਼ਨ ਸਿੰਘ ਰੋਗਲਾ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦਾ ਰਹਿੰਦਾ ਡੀਏ ਅਤੇ ਪੇਅ ਕਮਿਸ਼ਨ ਦਾ ਸਾਢੇ ਪੰਜ ਸਾਲਾਂ ਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਜਿਸ ਕਰਕੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦਾ ਰਹਿੰਦਾ ਬਕਾਇਆ ਤੁਰੰਤ ਦਿੱਤਾ ਜਾਵੇ, ਮੈਡੀਕਲ ਭੱਤੇ ਵਿੱਚ ਵਾਧਾ ਕੀਤਾ ਜਾਵੇ ਅਤੇ ਕੈਸ਼ਲੈੱਸ ਸਕੀਮ ਲਾਗੂ ਕੀਤੀ ਜਾਵੇ। ਇਸ ਦੌਰਾਨ ਚਰਨਜੀਤ ਸਿੰਘ ਕੌਹਰੀਆਂ, ਕਸ਼ਮੀਰ ਸਿੰਘ ਰੋੜੇਵਾਲ, ਬੰਤਾ ਸਿੰਘ ਕੈਂਪਰ, ਜਤਿੰਦਰ ਭਾਰਦਵਾਜ ਅਤੇ ਚੰਦ ਸਿੰਘ ਰੋਗਲਾ ਨੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਫੌਰੀ ਕਦਮ ਚੁੱਕਣ ਤੋਂ ਇਲਾਵਾ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਬਚਨ ਲਾਲ ਦਿੜ੍ਹਬਾ ਨੂੰ ਜਥੇਬੰਦੀ ਦਾ ਐਡੀਟਰ ਥਾਪਿਆ ਗਿਆ। ਇਸ ਮੌਕੇ ਗਰਦੀਪ ਸਿੰਘ ਮੌੜ, ਹਰਪਾਲ ਸਿੰਘ ਦਿੜ੍ਹਬਾ, ਨੰਦ ਕਿਸ਼ੋਰ ਸ਼ਾਦੀਹਰੀ, ਜਵਾਲਾ ਸਿੰਘ ਤੇ ਬੀਰਬਲ ਸਿੰਘ ਆਦਿ ਹਾਜ਼ਰ ਸਨ।