ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ
ਪੱਤਰ ਪ੍ਰੇਰਕ ਗੁਰਦਾਸਪੁਰ, 8 ਫਰਵਰੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੱਦੇ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 11 ਮੈਂਬਰਾਂ ਵੱਲੋਂ...
Advertisement
ਪੱਤਰ ਪ੍ਰੇਰਕ
ਗੁਰਦਾਸਪੁਰ, 8 ਫਰਵਰੀ
Advertisement
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੱਦੇ ’ਤੇ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੇ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 11 ਮੈਂਬਰਾਂ ਵੱਲੋਂ ਸਵੇਰੇ 10.30 ਵੱਜੇ ਤੋਂ ਸ਼ਾਮ 4.30 ਵੱਜੇ ਤੱਕ ਭੁੱਖ ਹੜਤਾਲ ਰੱਖੀ ਗਈ। ਪੈਨਸ਼ਨਰਾਂ ਵੱਲੋਂ ਮੁੱਖ ਮੰਤਰੀ, ਵਿੱਤ ਮੰਤਰੀ , ਮੁੱਖ ਸਕੱਤਰ ਪੰਜਾਬ ਅਤੇ ਪ੍ਰਮੁੱਖ ਸਕੱਤਰ ਵਿੱਤ ਪੰਜਾਬ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਮੰਗ ਪੱਤਰ ਵੀ ਭੇਜਿਆ ਗਿਆ। ਆਗੂਆਂ ਜਵੰਦ ਸਿੰਘ, ਮਹੇਸ਼ ਪਾਲ, ਵਿਜੇ ਥਾਪਾ, ਰਮੇਸ਼ ਕੁਮਾਰ ਤੇ ਸਵਿੰਦਰ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਵਾਅਦੇ ਲਾਰੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਾਰ-ਵਾਰ ਮੀਟਿੰਗਾ ਦਾ ਸਮਾਂ ਦੇ ਕੇ ਮੌਕਾ ਟਾਲਦੇ ਰਹੇ ਹਨ। ਬੁਲਾਰਿਆਂ ਸਰਕਾਰ ਦੇ ਰਵਈਏ ਦੀ ਨਿਖੇਧੀ ਕੀਤੀ।
Advertisement
