DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੈਨਸ਼ਨਰਾਂ ਵੱਲੋਂ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਧਰਨਾ

ਪੀਐੱਸਪੀਸੀਐੱਲ ਅਤੇ ਟਰਾਂਸਕੋ ਦੀ ਮੈਨੇਜਮੈਂਟ ਵੱਲੋਂ ਮੰਗਾਂ ਨਾ ਮੰਨਣ ਤੋਂ ਖਫ਼ਾ ਨੇ ਪੈਨਸ਼ਨਰ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਪੈਨਸ਼ਨਰ
Advertisement
ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਵਲੋਂ ਉਪ ਮੁੱਖ ਇੰਜ਼ਨੀਅਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਧਰਨੇ ਨੂੰ ਐਸੋਸੀਏਸ਼ਨ ਦੇ ਸੂਬਾ ਆਗੂ ਅਵਿਨਾਸ਼ ਚੰਦਰ ਸ਼ਰਮਾ, ਸੂਬਾ ਮੀਤ ਪ੍ਰਧਾਨ ਅਮਰਜੀਤ ਸਿੰਘ, ਸਰਕਲ ਪ੍ਰਧਾਨ ਸੀਤਾ ਰਾਮ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਦੀਆਂ ਪੈਨਸ਼ਨਰ ਮਾਰੂ ਨੀਤੀਆਂ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਵਲੋਂ ਉਲੀਕੇ ਸੰਘਰਸ਼ ਤਹਿਤ ਧਰਨਾ ਦਿੱਤਾ ਗਿਆ ਗਿਆ ਕਿਉਂਕਿ ਪੀਐੱਸਪੀਸੀਐੱਲ ਅਤੇ ਟਰਾਂਸਕੋ ਦੀ ਮੈਨੇਜਮੈਂਟ ਵੱਲੋਂ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਹੈ।

Advertisement

ਆਗੂ ਗੁਰਜੰਟ ਸਿੰਘ ਮਾਨ, ਰਘਵਿੰਦਰ ਸਿੰਘ, ਕਸਤੂਰੀ ਲਾਲ , ਬਲਵਿੰਦਰ ਸਿੰਘ, ਹਰਦੇਵ ਸਿੰਘ, ਸਾਰੇ ਸਰਕਲ ਅਹੁਦੇਦਾਰ, ਸਾਥੀ ਚੰਦ ਸਿੰਘ, ਯਸ਼ਪਾਲ ਸ਼ਰਮਾ, ਜਸਪਾਲ ਖੁਰਮੀ, ਅਮਰਜੀਤ ਸਿੰਘ ਅਮਨ , ਖਿਆਲੀ ਰਾਮ, ਭਰਪੂਰ ਸਿੰਘ ਮਾਨ, ਗੁਰਚਰਨ ਸਿੰਘ, ਰੂਪ ਸਿੰਘ, ਇੰਦਰਜੀਤ ਸਿੰਘ ਜੋਸ਼ , ਹਾਕਮ ਸਿੰਘ , ਜਗਦੇਵ ਸਿੰਘ ਡਿਵੀਜ਼ਨ ਅਹੁਦੇਦਾਰਾਂ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਕਾਰਵਾਈ ਗੁਰਨਾਮ ਸਿੰਘ ਨੇ ਨਿਭਾਈ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਨਿਬੇੜਾ ਸਮੇਂ ਸਿਰ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਪਟਿਆਲਾ ਵਿੱਚ 7 ਨਵੰਬਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਪੈਨਸ਼ਨਰ ਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਸੰਗਰੂਰ ਵਿਖੇ ਦਿੱਤ ਜਾਣ ਵਾਲੇ ਰੋਸ ਧਰਨੇ ਨੂੰ ਸਫ਼ਲ ਬਣਾਉਣ ਲਈ ਪੈਨਸ਼ਨਰਾਂ ਨੂੰ ਲਾਮਬੰਦ ਕੀਤਾ ਗਿਆ।

Advertisement
×