ਪੈਨਸ਼ਨਰਾਂ ਵੱਲੋਂ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਧਰਨਾ
ਧਰਨੇ ਨੂੰ ਐਸੋਸੀਏਸ਼ਨ ਦੇ ਸੂਬਾ ਆਗੂ ਅਵਿਨਾਸ਼ ਚੰਦਰ ਸ਼ਰਮਾ, ਸੂਬਾ ਮੀਤ ਪ੍ਰਧਾਨ ਅਮਰਜੀਤ ਸਿੰਘ, ਸਰਕਲ ਪ੍ਰਧਾਨ ਸੀਤਾ ਰਾਮ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਦੀਆਂ ਪੈਨਸ਼ਨਰ ਮਾਰੂ ਨੀਤੀਆਂ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਵਲੋਂ ਉਲੀਕੇ ਸੰਘਰਸ਼ ਤਹਿਤ ਧਰਨਾ ਦਿੱਤਾ ਗਿਆ ਗਿਆ ਕਿਉਂਕਿ ਪੀਐੱਸਪੀਸੀਐੱਲ ਅਤੇ ਟਰਾਂਸਕੋ ਦੀ ਮੈਨੇਜਮੈਂਟ ਵੱਲੋਂ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ ਹੈ।
ਆਗੂ ਗੁਰਜੰਟ ਸਿੰਘ ਮਾਨ, ਰਘਵਿੰਦਰ ਸਿੰਘ, ਕਸਤੂਰੀ ਲਾਲ , ਬਲਵਿੰਦਰ ਸਿੰਘ, ਹਰਦੇਵ ਸਿੰਘ, ਸਾਰੇ ਸਰਕਲ ਅਹੁਦੇਦਾਰ, ਸਾਥੀ ਚੰਦ ਸਿੰਘ, ਯਸ਼ਪਾਲ ਸ਼ਰਮਾ, ਜਸਪਾਲ ਖੁਰਮੀ, ਅਮਰਜੀਤ ਸਿੰਘ ਅਮਨ , ਖਿਆਲੀ ਰਾਮ, ਭਰਪੂਰ ਸਿੰਘ ਮਾਨ, ਗੁਰਚਰਨ ਸਿੰਘ, ਰੂਪ ਸਿੰਘ, ਇੰਦਰਜੀਤ ਸਿੰਘ ਜੋਸ਼ , ਹਾਕਮ ਸਿੰਘ , ਜਗਦੇਵ ਸਿੰਘ ਡਿਵੀਜ਼ਨ ਅਹੁਦੇਦਾਰਾਂ ਨੇ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਕਾਰਵਾਈ ਗੁਰਨਾਮ ਸਿੰਘ ਨੇ ਨਿਭਾਈ। ਬੁਲਾਰਿਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਨਿਬੇੜਾ ਸਮੇਂ ਸਿਰ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਪਟਿਆਲਾ ਵਿੱਚ 7 ਨਵੰਬਰ ਨੂੰ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਪੈਨਸ਼ਨਰ ਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਸੰਗਰੂਰ ਵਿਖੇ ਦਿੱਤ ਜਾਣ ਵਾਲੇ ਰੋਸ ਧਰਨੇ ਨੂੰ ਸਫ਼ਲ ਬਣਾਉਣ ਲਈ ਪੈਨਸ਼ਨਰਾਂ ਨੂੰ ਲਾਮਬੰਦ ਕੀਤਾ ਗਿਆ।