ਨਿੱਜੀ ਪੱਤਰ ਪ੍ਰੇਰਕ
ਧੂਰੀ, 23 ਅਕਤੂਬਰ
ਇਲਾਕੇ ਅੰਦਰ ਆਵਾਰਾ ਕੁੱਤਿਆਂ ਦੀ ਲਗਾਤਾਰ ਵਧ ਰਹੀ ਗਿਣਤੀ ’ਤੋਂ ਲੋਕ ਪ੍ਰੇਸ਼ਾਨ ਹਨ। ਆਵਾਰਾ ਕੁੱਤਿਆਂ ਵੱਲੋਂ ਲੋਕਾਂ ਤੇ ਜਾਨਵਰਾਂ ਨੂੰ ਕੱਟਣ ਦੀਆਂ ਰਿਪੋਰਟਾਂ ਲਗਾਤਾਰ ਆ ਰਹੀਆਂ ਹਨ।ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਦੱਸਿਆ ਕਿ ਇੱਥੇ ਸ਼ਹਿਰ ਦੀ ਹਰ ਗਲੀ ਮੁਹੱਲੇ ਵਿੱਚ ਦਿਨ ਰਾਤ ਪੰਜ-ਸੱਤ ਕੁੱਤੇ ਫਿਰਦੇ ਹਨ, ਜੋ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ। ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਹਰ ਪਿੰਡ ਵਿੱਚ ਸੈਂਕੜੇ ਕੁੱਤੇ ਹਨ। ਲੋਕਾਂ ਨੇ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਰੋਕਣ ਲਈ ਢੁਕਵੇਂ ਉਪਰਾਲੇ ਕੀਤੇ ਜਾਣ।