ਲੋਕ ਗਲੀ ਵਿੱਚ ਖੜ੍ਹੇ ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ

ਲੋਕ ਗਲੀ ਵਿੱਚ ਖੜ੍ਹੇ ਗੰਦੇ ਪਾਣੀ ’ਚੋਂ ਲੰਘਣ ਲਈ ਮਜਬੂਰ

ਗਲੀ ਵਿੱਚ ਖੜ੍ਹਾ ਗੰਦਾ ਪਾਣੀ ਦਿਖਾਉਂਦੇ ਹੋਏ ਲੋਕ।

ਮੁਕੰਦ ਸਿੰਘ ਚੀਮਾ
ਸੰਦੌੜ, 21 ਅਕਤੂਬਰ

ਪਿਛਲੇ ਇਕ ਮਹੀਨੇ ਤੋਂ ਕਸਬਾ ਭੁਰਾਲ ਦੇ ਲੋਕ ਗਲੀ ਵਿੱਚ ਖੜ੍ਹੇ ਗੰਦੇ ਪਾਣੀ ਵਿਚੋਂ ਲੰਘਣ ਲਈ ਮਜਬੂਰ ਹੋ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਇਸ ਸਮੱਸਿਆ ਸਬੰਧੀ ਉਨ੍ਹਾਂ ਨੇ ਕਈ ਵਾਰ ਪੰਚਾਇਤ ਅਤੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ ਪਰ ਅਜੇ ਤੱਕ ਮਸਲਾ ਜਿਉਂ ਦਾ ਤਿਉਂ ਬਣਿਆ ਹੋਇਆ ਹੈ। ਇਸ ਸਮੱਸਿਆ ਤੋਂ ਅੱਕੇ ਲੋਕਾਂ ਨੇ ਅੱਜ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਮੱਸਿਆ ਨੂੰ ਜਲਦੀ ਹੱਲ ਕਰਨ ਦੀ ਅਪੀਲ ਕੀਤੀ।

ਨੰਬਰਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਕਸਬੇ ਦਾ ਗੰਦਾ ਪਾਣੀ ਪਿਛਲੇ ਕਰੀਬ ਇਕ ਮਹੀਨੇ ਤੋਂ ਇਸ ਗਲੀ ਵਿੱਚ ਆ ਕੇ ਖੜ੍ਹਾ ਹੋ ਜਾਂਦਾ ਹੈ। ਪਾਣੀ ਦੀ ਸਹੀ ਤਰੀਕੇ ਨਾਲ ਨਿਕਾਸੀ ਨਾ ਹੋਣ ਕਾਰਨ ਲੋਕ ਖ਼ਾਸ ਕਰ ਕੇ ਬੱਚੇ ਅਤੇ ਔਰਤਾਂ ਗੰਦੇ ਪਾਣੀ ਵਿੱਚੋਂ ਲੰਘ ਰਹੇ ਹਨ। ਮਾਸਟਰ ਕੁਲਦੀਪ ਸਿੰਘ ਨੇ ਕਿਹਾ ਕਿ ਗਲੀ ਵਿਚ ਪਾਣੀ ਭਰਨ ਕਰ ਕੇ ਘਰਾਂ ਦੀਆਂ ਕੰਧਾਂ ਡਿੱਗਣ ਦਾ ਖਤਰਾ ਬਣਿਆ ਹੋਇਆ ਹੈ। ਗੰਦੇ ਪਾਣੀ ਕਾਰਨ ਬਿਮਾਰੀ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ।

ਸੀਵਰੇਜ ਬੰਦ ਹੋਣ ਕਾਰਨ ਪੇਸ਼ ਆਈ ਸਮੱਸਿਆ: ਸਰਪੰਚ

ਪਿੰਡ ਦੇ ਸਰਪੰਚ ਸਤਪਾਲ ਸਿੰਘ ਨੇ ਇਸ ਸਬੰਧੀ ਗੱਲ ਕਰਨ ’ਤੇ ਕਿਹਾ ਕਿ ਸੀਵਰੇਜ ਬੰਦ ਹੋਣ ਕਾਰਨ ਇਹ ਸਮੱਸਿਆ ਪੇਸ਼ ਆਈ ਹੈ। ਸਬੰਧਤ ਜੇ.ਈ. ਦਵਿੰਦਰ ਸਿੰਘ ਨੇ ਕਿਹਾ ਕਿ ਬੰਦ ਪਏ ਸੀਵਰੇਜ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਛੱਪੜ ਦੇ ਨਵੀਨੀਕਰਨ ਦੇ ਚੱਲ ਰਹੇ ਕੰਮ ਕਾਰਨ ਵੀ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਹੈ। ਉੱਧਰ, ਐੱਸਡੀਓ ਦਵਿੰਦਰ ਸਿੰਘ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਦਾ ਇਹ ਮਾਮਲਾ ਇਕ ਦੋ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All