ਕੌਮੀ ਮਾਰਗ ’ਤੇ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
ਪ੍ਰਸ਼ਾਸਨ ਤੋਂ ਸਮੱਸਿਆ ਦਾ ਹੱਲ ਮੰਗਿਆ
Advertisement
ਖੇਤਰ ਵਿੱਚ ਕੱਲ੍ਹ ਸ਼ਾਮ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਇੱਥੇ ਬੱਸ ਸਟੈਂਡ ਨੇੜੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮਾਰਗ ਦੇ ਨਾਲ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਬਣਾਏ ਨਾਲੇ ਮਿੱਟੀ ਨਾਲ ਭਰ ਜਾਣ ਕਾਰਨ ਬੰਦ ਹੋ ਗਏ ਹਨ, ਜਿਸ ਕਾਰਨ ਮੀਂਹ ਦੇ ਪਾਣੀ ਦਾ ਨਿਕਾਸ ਨਹੀਂ ਹੋ ਰਿਹਾ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰਾਂ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸੇ ਤਰ੍ਹਾਂ ਬੱਸਾਂ ’ਤੇ ਚੜ੍ਹਨ ਵਾਲੀਆਂ ਸਵਾਰੀਆਂ ਨੂੰ ਵੀ ਗੰਦੇ ਪਾਣੀ ਵਿੱਚੋਂ ਹੀ ਗੁਜ਼ਰਨਾ ਪੈ ਰਿਹਾ ਹੈ। ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਕਾਫੀ ਮੁਸ਼ਕਲ ਆ ਰਹੀ ਹੈ। ਵੱਖ ਵੱਖ ਜਥੇਬੰਦੀਆਂ ਵੱਲੋਂ ਇਸ ਮਸਲੇ ਨੂੰ ਕਈ ਵਾਰ ਟੌਲ ਪਲਾਜ਼ਾ ਕਾਲਾਝਾੜ ਦੀ ਮਨੇਜਮੈਂਟ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ, ਪਰ ਫਿਰ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
Advertisement
Advertisement