ਪੰਜਾਬ ਦੀ ਆਪ ਸਰਕਾਰ ਤੋਂ ਲੋਕਾਂ ਦਾ ਦੋ ਮਹੀਨਿਆਂ ’ਚ ਮੋਹ ਭੰਗ ਹੋਇਆ: ਵੜਿੰਗ

ਪੰਜਾਬ ਦੀ ਆਪ ਸਰਕਾਰ ਤੋਂ ਲੋਕਾਂ ਦਾ ਦੋ ਮਹੀਨਿਆਂ ’ਚ ਮੋਹ ਭੰਗ ਹੋਇਆ: ਵੜਿੰਗ

ਰਮੇਸ਼ ਭਾਰਦਵਾਜ

ਲਹਿਰਾਗਾਗਾ, 21 ਮਈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਤੋਂ ਚਾਰ ਸਾਲ ਮਗਰੋਂ ਲੋਕਾਂ ਦਾ ਮੋਹ ਭੰਗ ਹੋਇਆ ਸੀ ਪਰ ਆਮ ਆਦਮੀ ਪਾਰਟੀ ਤੋਂ ਦੋ ਮਹੀਨੇ ’ਚ ਹੀ ਮੋਹ ਭੰਗ ਹੋ ਗਿਆ ਹੈ। ਇਥੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਦੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਸੁਨਾਮ ਰੋਡ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਵੜਿੰਗ ਨੇ ਕਿਹਾ ਕਿ ਸੁਨੀਲ ਜਾਖੜ ਦਾ ਭਾਜਪਾ ’ਚ ਜਾਣ ਲਈ ਸਮਝੌਤਾ ਛੇ ਮਹੀਨੇ ਪਹਿਲਾਂ ਹੋ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸਨਮਾਨਿਤ ਨੇਤਾ ਹਨ ਅਤੇ ਪਾਰਟੀ ਉਨ੍ਹਾਂ ਨਾਲ ਖੜ੍ਹੇਗੀ। ਇਸ ਸਮੇਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਾਂਗਰਸ ਪ੍ਰਧਾਨ ਦਾ ਹਰ ਪੱਖ ਤੋਂ ਸਹਿਯੋਗ ਕਰਨ ਅਤੇ ਕਾਂਗਰਸ ਨੂੰ ਮੁੜ ਲੀਹੇ ਲਿਆਉਣ ਲਈ ਸੰਪਰਕ ਮੀਟਿੰਗਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨਾਲ ਕਾਂਗਰਸ ਦੇ ਬਲਾਕ ਪ੍ਰਧਾਨ ਰਾਜੇਸ਼ ਗਰਗ ਭੋਲਾ, ਕੌਂਸਲਰ ਐਡਵੋਕੇਟ ਰਵਨੀਸ਼ ਕੁਮਾਰ ਰਾਜੂ, ਕੌਂਸਲਰ ਸੰਜੀਵ ਹਨੀ, ਰਤਨ ਸ਼ਰਮਾ ਤੇ ਪ੍ਰਿੰਸੀਪਲ ਕੁਲਦੀਪ ਚੂਲੜ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All