ਸਮਾਗਮਾਂ ’ਚ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ
ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ; ਸਕੂਲਾਂ ਵਿੱਚ ਸਮਾਗਮ; ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਕਰਵਾਏ
ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਸਥਾਨਕ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿੱਚ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਸਬੰਧੀ ਸਮਾਗਮ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ।
ਰਾਜ ਕੁਮਾਰ ਅਰੋੜਾ ਨੇ ਸਮੂਹ ਪੈਨਸ਼ਨਰਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ। ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਕਿਹਾ ਕਿ ਦੀਵਾਲੀ ਮੌਕੇ ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਇਸ ਦੌਰਾਨ ਹੱਥੀਂ ਮਿੱਟੀ ਦੇ ਦੀਵੇ ਬਣਾਉਣ ਵਾਲੇ ਕਿਰਤੀਆਂ ਤੋਂ ਦੀਵੇ ਖਰੀਦ ਕੇ ਵੰਡੇ ਗਏ। ਇਸ ਮੌਕੇ ਮੁੱਖ ਸਲਾਹਕਾਰ ਆਰ ਐੱਲ ਪਾਂਧੀ, ਉਪ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਓਪੀ ਖਿੱਪਲ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਜਨਰਲ ਸਕੱਤਰ ਕਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮੁੱਖ ਸਲਾਹਕਾਰ ਆਰ ਐਲ ਪਾਧੀ, ਆਰਗੇਨਾਈਜਰ ਰਾਜ ਕੁਮਾਰ ਬਾਂਸਲ ਮੀਤ ਪ੍ਰਧਾਨ ਰਾਜਿੰਦਰ ਸਿੰਘ ਚੰਗਾਲ, ਜਨਕ ਰਾਜ ਜੋਸ਼ੀ, ਮਹੇਸ਼ ਜੋਹਰ, ਸਾਬਕਾ ਬੈਂਕ ਅਧਿਕਾਰੀ ਰਾਜਿੰਦਰ ਗੋਇਲ ਅਤੇ ਦਵਿੰਦਰ ਗੁਪਤਾ ਮੌਜੂਦ ਸਨ।
ਸੰਦੌੜ (ਮੁਕੰਦ ਸਿੰਘ ਚੀਮਾ): ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਦੇ ਵਿਦਿਆਰਥੀਆਂ ਨੇ ਪਿੰਡ ਸ਼ੇਰਗੜ੍ਹ ਚੀਮਾ ਵਿੱਚ ‘ਹਰਿਆਲੀ ਤੇ ਸੁਰੱਖਿਅਤ ਦੀਵਾਲੀ’ ਵਿਸ਼ੇ ’ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਨੇ ਲੋਕਾਂ ਨੂੰ ਬੂਟੇ ਲਗਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਵਿਚ ਬੂਟੇ ਵੀ ਲਗਾਏ। ਇਸ ਮੌਕੇ ਲਾਏ ਦੀਵਾਲੀ ਮੇਲੇ ’ਚ ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੀਵਾਲੀ ਦੀ ਵਧਾਈ ਦਿੱਤੀ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਡੀਏਵੀ ਮਾਡਲ ਹਾਈ ਸਕੂਲ ਦੇਵੀਗੜ੍ਹ ਨੇ ਸਕੂਲ ਵਿੱਚ ਗ੍ਰੀਨ ਦਿਵਾਲੀ ਮਨਾਈ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਬੂਟੇ ਲਗਾਏ ਗਏ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਵੱਲੋਂ ਬੱਚਿਆਂ ਨੂੰ ਗ੍ਰੀਨ ਦਿਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਵਾਤਾਵਰਨ ਪ੍ਰਤੀ ਜਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਕਿਹਾ ਗਿਆ।
ਇਸੇ ਤਰ੍ਹਾਂ ਡਾ ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਜੁਲਾਹ ਖੇੜੀ ਵਿੱਚ ਦੀਵਾਲੀ ਮਨਾਈ ਗਈ। ਸਕੂਲ ਨੂੰ ਰੰਗ-ਬਿਰੰਗੀਆਂ ਲਾਈਟਾਂ, ਦੀਵਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ। ਸਮਾਗਮ ਦੀ ਸ਼ੁਰੂਆਤ ਇੱਕ ਵਿਸ਼ੇਸ਼ ‘ਹਰੀ ਦੀਵਾਲੀ’ ਰੈਲੀ ਨਾਲ ਹੋਈ। ਵਿਦਿਆਰਥੀਆਂ ਨੇ ਹੱਥਾਂ ਵਿੱਚ ਵਾਤਾਵਰਨ-ਅਨੁਕੂਲ ਦੀਵਾਲੀ ਮਨਾਉਣ ਦੇ ਸੰਦੇਸ਼ ਵਾਲੇ ਬੈਨਰ ਫੜੇ ਹੋਏ ਸਨ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਨਾਲ ਸਮਾਜ ਨੂੰ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਲਘੂ ਨਾਟਕ ਖੇਡਿਆ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ।
ਇਸੇ ਦੌਰਾਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ’ਚ ਦੀਵਾਲੀ ਸਮਾਗਮ ਕਰਵਾਇਆ ਗਿਆ। ਪ੍ਰੀ-ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰਾਮ ਚੰਦਰ ਦੇ ਜੀਵਨ ਨਾਲ ਸਬੰਧਤ ਝਾਕੀਆਂ, ਗੀਤ, ਕਵਿਤਾਵਾਂ, ਭਜਨ ਤੇ ਭਾਸ਼ਣ ਪੇਸ਼ ਕੀਤਾ। ਸਮਾਗਮ ਦੌਰਾਨ ਚਾਰ ਹਾਊਸਾਂ ਵਿਚਕਾਰ ਰੰਗੋਲੀ ਤੇ ਵਾਲੀਬਾਲ ਮੁਕਾਬਲੇ ਕਰਵਾਏ ਗਏ। ਰੰਗੋਲੀ ਮੁਕਾਬਲਿਆਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ ਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਮੁਕਾਬਲਿਆਂ ਵਿੱਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਨੇ ਪਹਿਲਾ ਸਥਾਨ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜ਼ੀਡੈਂਟ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਸੰਬੋਧਨ ਕੀਤਾ।
ਮੂਨਕ (ਕਰਮਵੀਰ ਸਿੰਘ ਸੈਣੀ): ਕਰਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਉਤਸ਼ਾਹ ਨਾਲ ਮਨਾਈ। ਚੇਅਰਮੈਨ ਓਪੀ ਰਾਠੀ, ਚੰਦਰਕਲਾ ਰਾਠੀ, ਪ੍ਰਿੰਸੀਪਲ ਪੂਜਾ ਰਾਠੀ ਅਤੇ ਸੰਜੀਵ ਡਬਰਾਲ ਅਤੇ ਵਾਈਸ ਪ੍ਰਿੰਸੀਪਲ ਕ੍ਰਿਸ਼ਨ ਕੁਮਾਰ ਨੇ ਦੀਵਾਲੀ ਦੀ ਵਧਾਈ ਦਿੱਤੀ। ਇਸ ਮੌਕੇ ਬੋਰਡ ਡੇਕੋਰੇਸ਼ਨ, ਰੰਗੋਲੀ ਬਣਾਉਣਾ ਤੇ ਕਲਾਸ ਰੂਮ ਡੇਕੋਰੇਸ਼ਨ ਦੇ ਮੁਕਾਬਲੇ ਕਰਵਾਏ। ਰੰਗੋਲੀ ਡੇਕੋਰੇਸ਼ਨ ਵਿੱਚ ਪਟੇਲ ਤੇ ਬੋਸ ਹਾਊਸ ਨੇ ਪਹਿਲਾ, ਦੂਜੇ ਸਥਾਨ ’ਤੇ ਰਮਨ ਹਾਊਸ ਅਤੇ ਤੀਜੇ ਸਥਾਨ ’ਤੇ ਸ਼ਿਵਾਜੀ ਹਾਊਸ ਰਿਹਾ। ਇਸੇ ਤਰ੍ਹਾਂ ਬੋਰਡ ਡੇਕੋਰੇਸ਼ਨ ਮੁਕਾਬਲੇ ਵਿੱਚ ਬੋਸ ਹਾਊਸ ਪਹਿਲੇ, ਪਟੇਲ ਹਾਊਸ ਦੂਜੇ ਅਤੇ ਰਮਨ ਤੇ ਸ਼ਿਵਾਜੀ ਹਾਊਸ ਤੀਜੇ ਸਥਾਨ ’ਤੇ ਰਹੇ। ਵਿਦਿਆਰਥੀਆਂ ਨੇ ਨੁੱਕੜ ਨਾਟਕ ਖੇਡੇ।
ਇਸੇ ਦੌਰਾਨ ਗਿਆਨ ਗੰਗਾ ਇੰਟਰਨੈਸ਼ਨਲ ਸਕੂਲ, ਬੱਲ੍ਹਰਾਂ ਵਿੱਚ ਦੀਵਾਲੀ ਮੌਕੇ ਵਿਦਿਆਰਥੀਆਂ ਨੇ ਰੰਗੋਲੀਆਂ ਬਣਾ ਕੇ ਕਲਾ ਦਾ ਵਿਲੱਖਣ ਪ੍ਰਦਰਸ਼ਨ ਕੀਤਾ। ਸਕੂਲ ਵਿੱਚ ਸਫ਼ਾਈ ਮੁਹਿੰਮ ਵੀ ਚਲਾਈ ਗਈ। ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਦੀ ਸਫ਼ਾਈ ਕਰਕੇ ਉਨ੍ਹਾਂ ਨੂੰ ਸੁੰਦਰ ਢੰਗ ਨਾਲ ਸਜਾਇਆ।ਇਸ ਮੌਕੇ ਸਕੂਲ ਦੇ ਚੇਅਰਮੈਨ ਸੀਤਾਰਾਮ ਮਿੱਤਲ ਅਤੇ ਸੁਰੇਸ਼ ਮਿੱਤਲ ਨੇ ਅਧਿਆਪਕਾਂ ਨੂੰ ਤੋਹਫੇ ਵੰਡੇ। ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।
ਮੁਲਾਜ਼ਮਾਂ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ
ਪਟਿਆਲਾ (ਸਰਬਜੀਤ ਸਿੰਘ ਭੰਗੂ): ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ਦੇ ਆਗੂਆਂ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਯੂਨੀਵਰਸਿਟੀ ਪਰਿਵਾਰ ਨੂੰ ਵਧਾਈਆਂ ਦਿਦਿਆਂ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਨੇ ਆਪਣੀ ਟੀਮ ਸਣੇ ਡੀਨ ਅਕਾਦਮਿਕ ਮਾਮਲੇ ਪ੍ਰੋ ਜਸਵਿੰਦਰ ਬਰਾੜ ਨਾਲ ਮੁਲਾਕਾਤ ਕਰਕੇ ਯੂਨੀਵਰਸਿਟੀ ਦੀ ਚੜ੍ਹਦੀ ਕਲਾਂ ਲਈ ਕੰਮ ਕਰਨ ਦਾ ਵਾਅਦਾ ਕਰਦਿਆਂ ਦੀਵਾਲੀ ਮੌਕੇ ਯੂਨੀਵਰਸਿਟੀ ਦੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਪ੍ਰਣ ਵੀ ਲਿਆ। ਇਸ ਮੌਕੇ ਅਮਰਜਜੀਤ ਕੌਰ ਗਿੱਲ, ਪ੍ਰਕਾਸ਼ ਧਾਲੀਵਾਲ, ਤੇਜਿੰਦਰ ਸਿੰਘ, ਪ੍ਰਭਜੋਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਜਰਨੈਲ ਸਿੰਘ, ਮੁਹੰਮਦ ਜ਼ਹੀਰ ਤੇ ਸੁਖਮੀਤ ਸਿੰਘ ਮੌਜੂਦ ਸਨ।
ਇਸੇ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਨੇ ਵਾਤਾਵਰਨ ਅਨੁਕੂਲ ਦੀਵਾਲੀ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਵਿਭਾਗ ਮੁਖੀ ਡਾ. ਰਜਨੀ ਪ੍ਰਤਾਪ ਅਤੇ ਖੋਜਾਰਥੀ ਨੰਦਨ ਨੇ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ। ਇਸ ਮੌਕੇ ਦੀਵੇ ਬਾਲ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਿਭਾਗ ਦੇ ਸਾਰੇ ਅਧਿਆਪਕ ਡਾ. ਸੁਖਵਿੰਦਰ ਕੌਰ ਬਾਠ, ਡਾ. ਨੀਤੂ ਕੌਸ਼ਲ, ਡਾ. ਰਵੀ ਦੱਤ ਕੌਸ਼ਲ, ਡਾ. ਰਿਤੂ, ਡਾ. ਪਰਵਿੰਦਰ ਕੌਰ, ਡਾ. ਵਰਿੰਦਰਜੀਤ ਕੌਰ, ਡਾ. ਸੋਨੀਆ, ਡਾ. ਗੁਰਜੀਤ ਕੌਰ ਅਤੇ ਡਾ. ਪਰਵਿੰਦਰ ਸਿੰਘ ਹਾਜ਼ਰ ਸਨ।