DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁਫ਼ਤ ਤੀਰਥ ਯਾਤਰਾ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨਾਲ ਠੱਗੀ: ਸਿੱਧੂ

ਪੰਜਾਬ ਦੇ ਬੇਰੁਜ਼ਗਾਰਾਂ ਤੇ ਟਰਾਂਸਪੋਰਟਰਾਂ ਨਾਲ ਆਮ ਆਦਮੀ ਪਾਰਟੀ ਨੇ ਕੀਤਾ ਵੱਡਾ ਧੋਖਾ

  • fb
  • twitter
  • whatsapp
  • whatsapp
featured-img featured-img
ਸਾਬਕਾ ਫੌਜੀਆਂ ਦੀ ਮੀਟਿੰਗ ਉਪਰੰਤ ਆਪਣੇ ਸਾਥੀਆਂ ਸਮੇਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਇੰਜ: ਗੁਰਜਿੰਦਰ ਸਿੰਘ ਸਿੱਧੂ। ਫੋਟੋ: ਚੰਗਾਲ
Advertisement

ਪੰਜਾਬ ਵਿੱਚ ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਬਾਹਰਲੇ ਸੂਬਿਆਂ ਤੋਂ ਬੱਸਾਂ ਮੰਗਵਾਉਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੈਨਿਕ ਵਿੰਗ ਦੇ ਸੂਬਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਹੈ। ਸਾਬਕਾ ਫ਼ੌਜੀਆਂ ਦੀ ਮੀਟਿੰਗ ਤੋਂ ਬਾਅਦ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯਾਤਰਾ ਲਈ ਬਾਹਰਲੇ ਸੂਬਿਆਂ ਦੀਆਂ ਬੱਸਾਂ ਕਿਰਾਏ ’ਤੇ ਲੈਣ ਨਾਲ ਪੰਜਾਬ ਦਾ ਪੈਸਾ ਬਾਹਰ ਜਾ ਰਿਹਾ ਹੈ।

ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਟਰਾਂਸਪੋਰਟਰ ਅਤੇ ਬੱਸ ਮਾਲਕ ਹਨ, ਜਿਨ੍ਹਾਂ ਨੂੰ ਇਸ ਸਕੀਮ ਤਹਿਤ ਰੁਜ਼ਗਾਰ ਦਾ ਮੌਕਾ ਦਿੱਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਵੀ ਇਸ ਯੋਜਨਾ ਰਾਹੀਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਸਨ, ਪਰ ਸਰਕਾਰ ਨੇ ਸੂਬੇ ਦੇ ਟਰਾਂਸਪੋਰਟਰਾਂ ਨੂੰ ਕਥਿਤ ਤੌਰ ’ਤੇ ਅਣਗੌਲਿਆ ਕਰ ਦਿੱਤਾ ਹੈ।

Advertisement

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਸਮੇਂ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਵਾਅਦੇ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਇਨ੍ਹਾਂ ਵਾਅਦਿਆਂ ’ਤੇ ਖ਼ਰੀ ਨਹੀਂ ਉੱਤਰੀ।

Advertisement

ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਟਰਾਂਸਪੋਰਟਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਾਹਰਲੇ ਸੂਬਿਆਂ ਤੋਂ ਮੰਗਵਾਈਆਂ ਬੱਸਾਂ ਨੂੰ ਤੁਰੰਤ ਵਾਪਸ ਭੇਜਿਆ ਜਾਵੇ ਅਤੇ ਸੂਬੇ ਦੇ ਟਰਾਂਸਪੋਰਟਰਾਂ ਨੂੰ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ਵਿੱਚ ਪੰਜਾਬ ਦੇ ਲੋਕਾਂ ਅਤੇ ਟਰਾਂਸਪੋਰਟਰਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦੀ ਰਹੇਗੀ।

Advertisement
×