DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਦਰਸ਼ਨ 27 ਨੂੰ

ਧੂਰੀ: ਬੀਐਡ ਟੈੱਟ ਪਾਸ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ 27 ਜੁਲਾਈ ਨੂੰ ਪ੍ਰਦਰਸ਼ਨ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਪ੍ਰਧਾਨ ਜਸਵੰਤ ਸਿੰਘ ਘੁਬਾਇਆ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਗੱਲਬਾਤ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ।...
  • fb
  • twitter
  • whatsapp
  • whatsapp
Advertisement

ਧੂਰੀ: ਬੀਐਡ ਟੈੱਟ ਪਾਸ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ 27 ਜੁਲਾਈ ਨੂੰ ਪ੍ਰਦਰਸ਼ਨ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਪ੍ਰਧਾਨ ਜਸਵੰਤ ਸਿੰਘ ਘੁਬਾਇਆ ਨੇ ਕਿਹਾ ਕਿ ਸਿੱਖਿਆ ਮੰਤਰੀ ਨਾਲ ਗੱਲਬਾਤ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ। ਯੂਨੀਅਨ ਵੱਲੋਂ 27 ਜੁਲਾਈ ਨੂੰ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਤੱਕ ਮਾਸਟਰ ਕੇਡਰ ਅਤੇ ਲੈਕਚਰਾਰ ਦੀ ਭਰਤੀ ਨਹੀਂ ਦਿੱਤੀ। ਜੋ 343 ਲੈਕਚਰਾਰ ਦੀ ਭਰਤੀ 2021 ਵਿਚ ਆਈ ਸੀ ਉਹ ਹਾਲੇ ਤੱਕ ਪੂਰੀ ਨਹੀਂ ਕੀਤੀ । ਉਨ੍ਹਾਂ ਕਿਹਾ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਿਰੁੱਧ ਮੋਰਚਾ ਖੋਲ੍ਹਿਆ ਜਾਵੇਗਾ। -ਖੇਤਰੀ ਪ੍ਰਤੀਨਿਧ

ਬਾਕਸਿੰਗ ਲਈ ਚੋਣ ਟਰਾਇਲ

ਸੰਗਰੂਰ: ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਸੰਗਰੂਰ ਵਲੋਂ ਜ਼ਿਲ੍ਹੇ ਵਿੱਚ ਮੁੱਕੇਬਾਜ਼ੀ ਨੂੰ ਉਤਸ਼ਾਹਿਤ ਕਰਨ ਲਈ ਰਵਿੰਦਰ ਸਿੰਘ ਰਾਮਾ ਰਿਟਾਇਰ ਡੀਐਸਓ ਅਤੇ ਰਵੀ ਚਰਨ ਸਿੰਘ ਦਿਓਲ ਦੀ ਅਗਵਾਈ ਹੇਠ ਮੁੱਕੇਬਾਜ਼ੀ ਦੇ ਪੱਟੀ (ਤਰਨਤਾਰਨ) ਵਿੱਚ ਹੋ ਰਹੀ ਸਬ-ਜੂਨੀਅਰ ਲੜਕੇ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ 2025 ਵਿੱਚ ਭਾਗ ਲੈਣ ਸਬੰਧੀ ਖਿਡਾਰੀਆਂ ਦੇ ਟਰਾਇਲ ਕਰਵਾਏ ਗਏ। ਖਿਡਾਰੀਆਂ ਨੂੰ ਬਾਕਸਿੰਗ ਕੋਚ ਅਮਿਤ ਸਿੰਘ ਸੁਨਾਮ ਲੈ ਕੇ ਜਾਣਗੇ। -ਨਿੱਜੀ ਪੱਤਰ ਪ੍ਰੇਰਕ

Advertisement

ਡਿੱਪੂ ਹੋਲਡਰਾਂ ਵੱਲੋਂ ਮੰਗ ਪੱਤਰ

ਧੂਰੀ: ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਇਕਾਈ ਧੂਰੀ ਵੱਲੋਂ ਮੁੱਖ ਮੰਤਰੀ ਤੇ ਖੁਰਾਕ ਸਪਲਾਈ ਮੰਤਰੀ ਦੇ ਨਾਂ ਐੱਸਡੀਐੱਮ ਧੂਰੀ ਰਿਸ਼ਭ ਬਾਂਸਲ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਮਾਰਕਫੈਡ ਡਿੱਪੂਆਂ ਦੇ ਅਧਾਰ ਤੇ 68000 ਰੁਪੈ ਪ੍ਰਤੀ ਮਹੀਨਾ ਮਾਣ-ਭੱਤਾ, ਬਿਜਲੀ ਦਾ ਬਿੱਲ ਅਤੇ ਦੁਕਾਨ ਦਾ ਕਿਰਾਇਆ ਡਿੱਪੂ ਹੋਲਡਰਾਂ ਨੂੰ ਦੇਣ ਦੀ ਮੰਗ ਕੀਤੀ। -ਖੇਤਰੀ ਪ੍ਰਤੀਨਿਧ/ ਨਿੱਜੀ ਪੱਤਰ ਪ੍ਰੇਰਕ

Advertisement
×