DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jahangir ethanol plant dharna: ਈਥਾਨੌਲ ਫੈਕਟਰੀ ਅੱਗੇ ਪੱਕਾ ਧਰਨਾ ਜਾਰੀ

ਫੈਕਟਰੀ ਦੇ ਨਮੂਨਿਆਂ ਦੀ ਰਿਪੋਰਟ ਜਨਤਕ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਧਰਨੇ ਨੂੰ ਸੰਬੋਧਨ ਕਰਦਾ ਹੋਇਆ ਅਕਾਲੀ ਆਗੂ ਨਰਿੰਦਰ ਸਿੰਘ ਕਾਲਾਬੂਲਾ।
Advertisement

ਜਹਾਂਗੀਰ ਤੇ ਘਨੌਰੀ ਕਲਾਂ ਦਰਮਿਆਨ ਸ਼ੇਰਪੁਰ-ਧੂਰੀ ਸੜਕ ’ਤੇ ਸਥਿਤ ਈਥਨੌਲ ਬਣਾਉਣ ਵਾਲੀ ਫੈਕਟਰੀ ਹਾਰਪ ਕੈਮੀਕਲਜ਼ ਪ੍ਰਾਈਵੇਟ ਲਿਮਿਟਡ ਨੂੰ ਬੰਦ ਕਰਵਾਉਣ ਦੀ ਮੰਗ ਲਈ ਪਿਛਲੇ ਇੱਕ ਮਹੀਨੇ ਤੋਂ ਫੈਕਟਰੀ ਦੇ ਗੇਟ ਅੱਗੇ ਦਿਨ-ਰਾਤ ਦਾ ਪੱਕਾ ਧਰਨਾ ਜਾਰੀ ਹੈ। ਧਰਨਾਕਾਰੀ 18 ਸਤੰਬਰ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਏ ਗਏ ਨਮੂਨਿਆਂ ਦੀ ਰਿਪੋਰਟ ਤੁਰੰਤ ਜਨਤਕ ਕਰਨ ਦੀ ਮੰਗ ਕਰ ਰਹੇ ਹਨ। ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਆਗੂ ਨਰਿੰਦਰ ਸਿੰਘ ਕਾਲਾਬੂਲਾ ਅਤੇ ਗੁਰਕੀਰਤ ਸਿੰਘ ਬਮਾਲ ਨੇ ਕਿਹਾ ਕਿ 18 ਸਤੰਬਰ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਫੈਕਟਰੀ ਨਾਲ ਸਬੰਧਤ ਨਮੂਨੇ ਭਰਵਾਏ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਦਸ ਦਿਨ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਮੂਨਿਆਂ ਦੀ ਰਿਪੋਰਟ ਦੇਣ ਤੋਂ ਟਾਲ-ਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਰਿਪੋਰਟ ਬਿਨਾਂ ਕਿਸੇ ਦੇਰੀ ਦੇ ਜਨਤਕ ਕੀਤੀ ਜਾਵੇ। ਮੋਹਰੀ ਆਗੂ ਜਸਪਾਲ ਸਿੰਘ ਜੱਸਾ ਘਨੌਰ ਨੇ ਦਾਅਵਾ ਕੀਤਾ ਕਿ ਪਿਛਲੇ ਦਿਨੀਂ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਹਥਿਆਰ ਦਿਖਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕਈ ਦਿਨ ਬੀਤ ਜਾਣ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਜਸਪਾਲ ਸਿੰਘ ਜੱਸਾ ਨੇ ਐਲਾਨ ਕੀਤਾ ਕਿ ਨਮੂਨਿਆਂ ਦੀ ਰਿਪੋਰਟ ਜਨਤਕ ਕਰਨ ਅਤੇ ਧਮਕੀ ਦੇਣ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕਰਨ ’ਤੇ ਪਹਿਲੀ ਅਕਤੂਬਰ ਨੂੰ ਜਹਾਂਗੀਰ ਸਥਿਤ ਫੈਕਟਰੀ ਅੱਗੇ ਜਾਮ ਲਾਇਆ ਪਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਫੈਕਟਰੀ ਦੇ ਗੇਟ ਅੱਗੇ ਪਹੁੰਚ ਕੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।

Advertisement
Advertisement
×