ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ
ਸੁਨਾਮ-ਲਹਿਰਾਗਾਗਾ ਸੜਕ ’ਤੇ ਪਿੰਡ ਖੋਖਰ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 60 ਸਾਲਾ ਵਿਅਕਤੀ ਲੀਲਾ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਖੋਖਰ ਦੀ ਮੌਤ ਹੋ ਗਈ ਹੈ। ਬੀਤੀ ਸ਼ਾਮ ਵਾਪਰੀ ਇਸ ਘਟਨਾ ਮੌਕੇ ਲੀਲਾ ਸਿੰਘ ਕੰਮਕਾਰ ਤੋਂ ਬਾਅਦ ਆਪਣੇ...
Advertisement
ਸੁਨਾਮ-ਲਹਿਰਾਗਾਗਾ ਸੜਕ ’ਤੇ ਪਿੰਡ ਖੋਖਰ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 60 ਸਾਲਾ ਵਿਅਕਤੀ ਲੀਲਾ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਖੋਖਰ ਦੀ ਮੌਤ ਹੋ ਗਈ ਹੈ। ਬੀਤੀ ਸ਼ਾਮ ਵਾਪਰੀ ਇਸ ਘਟਨਾ ਮੌਕੇ ਲੀਲਾ ਸਿੰਘ ਕੰਮਕਾਰ ਤੋਂ ਬਾਅਦ ਆਪਣੇ ਘਰ ਆ ਰਿਹਾ ਸੀ ਅਤੇ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
Advertisement
ਟੱਕਰ ਐਨੀ ਜਬਰਦਸਤ ਸੀ ਕਿ ਲੀਲਾ ਸਿੰਘ ਦੀ ਹੇਠਾਂ ਡਿੱਗ ਕੇ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਲਹਿਰਾਗਾਗਾ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫ਼ਰਾਰ ਵਾਹਨ ਚਾਲਕ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾਵੇ ਅਤੇ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।
ਥਾਣਾ ਲਹਿਰਾਗਾਗਾ ਦੇ ਸਹਾਇਕ ਥਾਣੇਦਾਰ ਅੰਮ੍ਰਿਤਪਾਲ ਨੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
Advertisement
×