ਭਵਾਨੀਗੜ੍ਹ: ਸਕੂਲ ਆਫ ਪਬਲਿਕ ਹੈਲਥ ਅਤੇ ਕਮਿਊਨਟੀ ਮੈਡੀਸਨ ਵਿਭਾਗ (ਪੀਜੀਆਈ ਐਮਈਆਰ) ਚੰਡੀਗੜ੍ਹ ਵੱਲੋਂ ਅੱਜ ਇੱਥੇ ਨਗਰ ਕੌਂਸਲ ਦਫ਼ਤਰ ਵਿੱਚ ਸਮਰੱਥਾ ਨਿਰਮਾਣ ਅਤੇ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਪ੍ਰੋਗਰਾਮ ਮੈਨੇਜਰ ਕਮਲਪ੍ਰੀਤ ਕੌਰ ਚਹਿਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ’ਚ ਫਲ, ਸਬਜ਼ਆਂ, ਫਾਸਟ ਫੂਡ ਅਤੇ ਹੋਰ ਖਾਣ-ਪੀਣ ਦਾ ਸਾਮਾਨ ਵੇਚਣ ਵਾਲੇ ਰੇਹੜੀ-ਫੜ੍ਹੀ ਵਾਲਿਆਂ ਨੂੰ ਆਪਣੇ ਕੰਮ ਨੂੰ ਹੋਰ ਬੇਹਤਰ ਬਣਾਉਣ, ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਸਫ਼ਾਈ ਰੱਖਣ, ਕਰੋਨਾ ਤੋਂ ਖੁਦ ਦਾ ਅਤੇ ਆਪਣੇ ਗਾਹਕਾਂ ਦਾ ਬਚਾਅ ਰੱਖਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਾਰਜਸਾਧਕ ਅਫ਼ਸਰ ਰਾਕੇਸ਼ ਕੁਮਾਰ, ਗੁਰਮੀਤ ਸਿੰਘ ਖੰਗੂੜਾ, ਜਸਵੀਰ ਕੌਰ ਅਤੇ ਵਿਕਰਮਜੀਤ ਸਿੰਘ ਟ੍ਰੇਨਿੰਗ ਕੋਆਰਡੀਟੇਨਰ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ