ਪੱਤਰ ਪ੍ਰੇਰਕ
ਭਵਾਨੀਗੜ੍ਹ, 30 ਜੁਲਾਈ
ਅੱਜ ਇੱਥੇ ਅਕਾਲੀ ਆਗੂਆਂ ਵਲੋਂ ਥਾਣਾ ਭਵਾਨੀਗੜ੍ਹ ਦੇ ਮੁਖੀ ਰਮਨਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿੱਚ ਵੀਰਪਾਲ ਕੌਰ ਵਾਸੀ ਬਠਿੰਡਾ ਖ਼ਿਲਾਫ਼ ਸਿੱਖ ਹਿਰਦਿਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜਥੇਦਾਰ ਹਰਦੇਵ ਸਿੰਘ ਕਾਲਾਝਾੜ, ਹਰਵਿੰਦਰ ਸਿੰਘ ਕਾਕੜਾ, ਜੋਗਾ ਸਿੰਘ ਫੱਗੂਵਾਲਾ ਅਤੇ ਕਰਨੈਲ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਵੀਰਪਾਲ ਕੌਰ ਨੇ ਕਤਲ ਅਤੇ ਬਲਾਤਕਾਰ ਦੇ ਦੋਸ਼ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਤੁਲਨਾ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਕਰਕੇ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਵੱਲੋਂ ਇਹ ਘਟੀਆ ਹਰਕਤ ਕਿਸੇ ਡੂੰਘੀ ਸਾਜਿਸ਼ ਅਧੀਨ ਕੀਤੀ ਗਈ ਹੈ। ਅਕਾਲੀ ਆਗੂਆਂ ਨੇ ਵੀਰਪਾਲ ਕੌਰ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ।