ਫੱਗੂਵਾਲਾ ਸਾਥੀਆਂ ਸਣੇ Congress ’ਚ
ਗੁਰਦੁਆਰਾ ਸਾਹਿਬ ਫੱਗੂਵਾਲਾ ਦੇ ਪ੍ਰਧਾਨ ਅਤੇ ਟਕਸਾਲੀ ਅਕਾਲੀ ਆਗੂ ਨਛੱਤਰ ਸਿੰਘ ਫੱਗੂਵਾਲਾ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਉਨ੍ਹਾਂ...
Advertisement
ਗੁਰਦੁਆਰਾ ਸਾਹਿਬ ਫੱਗੂਵਾਲਾ ਦੇ ਪ੍ਰਧਾਨ ਅਤੇ ਟਕਸਾਲੀ ਅਕਾਲੀ ਆਗੂ ਨਛੱਤਰ ਸਿੰਘ ਫੱਗੂਵਾਲਾ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨਛੱਤਰ ਸਿੰਘ ਵਰਗੇ ਜ਼ਮੀਨੀ ਪੱਧਰ ਨਾਲ ਜੁੜੇ ਟਕਸਾਲੀ ਆਗੂ ਦੇ ਕਾਂਗਰਸ ਵਿੱਚ ਆਉਣ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਲੋਕਤੰਤਰੀ ਅਤੇ ਵਿਕਾਸਮੁਖੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਹਰੀ ਸਿੰਘ ਫੱਗੂਵਾਲਾ, ਸਾਬਕਾ ਸਰਪੰਚ ਕਰਮਜੀਤ ਸਿੰਘ, ਕੁਲਦੀਪ ਸ਼ਰਮਾ ਅਤੇ ਕੁਲਵਿੰਦਰ ਸਿੰਘ ਸਮੇਤ ਕਈ ਪਾਰਟੀ ਆਗੂ ਹਾਜ਼ਰ ਸਨ।
Advertisement
Advertisement
×

