DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੀ ਐੱਚ ਐੱਸ ਸੀ ਦੇ ਉਪ ਚੇਅਰਮੈਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾ ਦਾ ਦੌਰਾ

ਪਿੰਡਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ
  • fb
  • twitter
  • whatsapp
  • whatsapp
featured-img featured-img
ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕਰਦੇ ਹੋਏ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ।
Advertisement

ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖ਼ੁਰਦ, ਉਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖ਼ੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੇ ਚਮੜੀ ਦੇ ਰੋਗਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਘਨੌਰ ਕਮਿਊਨਿਟੀ ਹੈਲਥ ਸੈਂਟਰ ਦਾ ਵੀ ਦੌਰਾ ਕੀਤਾ। ਉਪ ਚੇਅਰਮੈਨ ਨੇ ਸਿਹਤ ਕੇਂਦਰ ਵਿੱਚ ਵਾਰਡ ਬਣਾਉਣ, ਦਵਾਈਆਂ ਦਾ ਉਚਿੱਤ ਪ੍ਰਬੰਧ ਕਰਨ ਅਤੇ ਹਸਪਤਾਲਾਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਨੂੰ ਉਬਾਲ ਕੇ ਪੀਣ ਅਤੇ ਕੁਝ ਦਿਨਾਂ ਦੇ ਲਈ ਆਪਣੇ ਟੂਟੀਆਂ ਟਿਊਬਵੈੱਲ ਨਲਕਿਆਂ ਦਾ ਪਾਣੀ ਨਾ ਪੀਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਿੰਡਾਂ ਦੇ ਵਿੱਚ ਲਗਾਤਾਰ ਜਾਂਚ ਕਰ ਰਹੀਆਂ ਹਨ ਜੇਕਰ ਕਿਸੇ ਵੀ ਮਰੀਜ਼ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਹ ਉਹਨਾਂ ਦੇ ਨਾਲ ਸੰਪਰਕ ਕਰ ਸਕਦਾ ਹੈ।ਇਸ ਮੌਕੇ ਐੱਸਐੱਮਓ ਕਿਰਨਜੋਤ ਕੌਰ, ਐਸਐਮਓ ਹਰਪਾਲਪੁਰ ਰਵਨੀਤ ਕੌਰ,ਪਿੰਡ ਚਮਾਰੂ ਦੇ ਸਰਪੰਚ ਅਮਰਜੀਤ ਸਿੰਘ ਅਤੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਤੇ ਘਨੌਰ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement

Advertisement
×