ਪੱਤਰ ਪ੍ਰੇਰਕ
ਸੰਦੌੜ, 8 ਮਾਰਚ
ਗੁੁਰੂ ਹਰਿ ਰਾਇ ਮਾਡਲ ਹਾਈ ਸਕੂਲ ਝੁਨੇਰ ਵਿੱਚ ਪ੍ਰਿੰਸੀਪਲ ਸ੍ਰੀਮਤੀ ਊਸ਼ਾ ਰਾਣੀ ਦੀ ਅਗਵਾਈ ਹੇਠ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਬੱਚਿਆਂ ਨੇ ਨਾਰੀ ਸ਼ਕਤੀ ਨੂੰ ਜਾਗਰੂਕ ਕਰਨ ਲਈ ਕਵਿਤਾਵਾਂ ਤੇ ਗੀਤ ਪੇਸ਼ ਕੀਤੇ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੇ ਅੱਜ ਨੇੜੇ ਅਨਾਜ ਮੰਡੀ ਰਾਮਪੁਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਬਲਾਕ ਪੱਧਰੀ ਤੇ ਔਰਤ ਦਿਵਸ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਔਰਤ ਵਿੰਗ ਵੱਲੋਂ ਬਲਵਿੰਦਰ ਕੌਰ, ਮਨਪ੍ਰੀਤ ਕੌਰ ਹਾਜ਼ਰ ਸਨ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਲਾਈਫ ਗਾਰਡ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀਮਤੀ ਦੀਪਤੀ ਗੋਇਲ ਸ਼ਾਮਲ ਹੋਏ। ਅਦਾਕਾਰਾ ਸੋਨੀਆ ਮਾਨ, ਬਾਲ ਸੁਰੱਖਿਆ ਕੌਂਸਲ ਦੇ ਚੇਅਰਮੈਨ ਸੁਖਵਿੰਦਰ ਭੱਠਲ ਅਤੇ ਐਡਵੋਕੇਟ ਵਨੀਤ ਦੁੱਗਲ ਨੇ ਸੰਬੋਧਨ ਕੀਤਾ।