ਨਿੱਜੀ ਪੱਤਰ ਪ੍ਰੇਰਕ
ਧੂਰੀ, 14 ਅਗਸਤ
ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਜ਼ਿਲ੍ਹਾ ਪ੍ਰਧਾਨ ਓਬੀਸੀ ਮੋਰਚਾ ਗੌਰਵ ਧੀਮਾਨ ਦੀ ਅਗਵਾਈ ਹੇਠ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਧੂਰੀ ਹਲਕਾ ਵਿਧਾਈਕ ਦਲਵੀਰ ਸਿੰਘ ਗੋਲਡੀ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਇਸ ਮੌਕੇ ਧਰਨੇ ਲਈ ਸੂਬੇ ਵੱਲੋਂ ਨਿਯੁਕਤ ਇੰਚਾਰਜ ਗਿਆਨ ਚੰਦ ਸੈਨੀ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਹਰੇਕ ਜ਼ਿਲ੍ਹੇ ਦਾ ਓਬੀਸੀ ਮੋਰਚਾ ਵੱਡੇ ਪੱਧਰ ’ਤੇ ਧਰਨਾ ਦੇਵੇਗਾ। ਉਨ੍ਹਾਂ ਦੱਸਿਆ ਕਿ ਜਦ ਤੱਕ ਸਰਕਾਰ ਪੀੜਤਾਂ ਨੂੰ ਇਨਸਾਫ਼ ਨਹੀਂ ਦਿੰਦੀ, ਪ੍ਰਦਰਸ਼ਨ ਜਾਰੀ ਰੱਖੇ ਜਾਣਗੇ।