ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੁਲੀਸ ਨੇ ਤੇਜ਼ ਰਫ਼ਤਾਰ ਵਾਹਨਾਂ ਨੂੰ ਲਾਈ ਬਰੇਕ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 20 ਫਰਵਰੀ ਜ਼ਿਲ੍ਹਾ ਟਰੈਫ਼ਿਕ ਪੁਲੀਸ ਵਲੋਂ ਤੇਜ਼ ਰਫ਼ਤਾਰ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਅੱਜ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਤੇਜ਼ ਰਫ਼ਤਾਰ ਵਾਹਨਾਂ ਦੇ ਅੱਜ 20 ਚਲਾਨ ਕੱਟੇ ਗਏ। ਜ਼ਿਲ੍ਹਾ ਟਰੈਫ਼ਿਕ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ ਪਵਨ...
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 20 ਫਰਵਰੀ

Advertisement

ਜ਼ਿਲ੍ਹਾ ਟਰੈਫ਼ਿਕ ਪੁਲੀਸ ਵਲੋਂ ਤੇਜ਼ ਰਫ਼ਤਾਰ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਅੱਜ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਤੇਜ਼ ਰਫ਼ਤਾਰ ਵਾਹਨਾਂ ਦੇ ਅੱਜ 20 ਚਲਾਨ ਕੱਟੇ ਗਏ। ਜ਼ਿਲ੍ਹਾ ਟਰੈਫ਼ਿਕ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੰਗਰੂਰ-ਬਰਨਾਲਾ ਰੋਡ ’ਤੇ ਅੱਜ ਟਰੈਫ਼ਿਕ ਪੁਲੀਸ ਟੀਮ ਵਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ ਕਰਦਿਆਂ 20 ਅਜਿਹੇ ਵਾਹਨਾਂ ਦੇ ਚਲਾਨ ਕੱਟੇ ਗਏ ਜਿਹੜੇ ਨਿਰਧਾਰਿਤ ਰਫ਼ਤਾਰ ਨਾਲੋਂ ਵੱਧ ਤੇਜ਼ ਵਾਹਨ ਚਲਾ ਕੇ ਆਪਣੀ ਅਤੇ ਹੋਰਨਾਂ ਦੀ ਜਾਨ ਨੂੰ ਖ਼ਤਰੇ ਵਿਚ ਪਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਧੂਰੀ ਪੁਲੀਸ ਨੇ ਡੇਢ ਮਹੀਨੇ ’ਚ 1321 ਚਲਾਨ ਕੱਟੇ

ਧੂਰੀ (ਹਰਦੀਪ ਸਿੰਘ ਸੋਢੀ): ਧੂਰੀ ਪੁਲੀਸ ਦੇ ਐੱਸਪੀ ਮਨਦੀਪ ਸਿੰਘ ਸੰਧੂ ਨੇ ਆਪਣੇ ਦਫਤਰ ਵਿੱਚ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਨੂੰ ਪੱਤਰਕਾਰਾਂ ਅੱਗੇ ਦੱਸਦੇ ਹੋਏ ਕਿਹਾ ਕਿ ਧੂਰੀ ਟਰੈਫਿਕ ਪੁਲੀਸ ਵੱਲੋਂ ਡੇਢ ਮਹੀਨੇ ਵਿੱਚ 1321 ਚਲਾਨ ਕੱਟੇ ਹਨ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਹੈ। ਇਸ ਤੋਂ ਇਲਾਵਾ ਧੂਰੀ ਪੁਲੀਸ ਨੇ ਨਸ਼ਿਆਂ ਤੇ ਨਾਜਾਇਜ਼ ਸ਼ਰਾਬ ਦੇ ਪਰਚੇ ਦਰਜ ਕਰਨ ਦੇ ਨਾਲ ਨਾਲ ਸ਼ਹਿਰ ਅੰਦਰ ਚੋਰੀਆਂ ਦੇ ਮਾਮਲੇ ਵੀ ਹੱਲ ਕਰਨ ਦੇ 176 ਮਾਮਲੇ ਕੋਰਟ ਵਿੱਚ ਪੇਸ਼ ਕੀਤੇ ਹਨ।

Advertisement